Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਚੇਅਰਮੈਨ ਰਮਨ ਬਹਿਲ ਨੇ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦਾ ਸਲਾਨਾ ਕਲੰਡਰ ਕੀਤਾ ਰਲੀਜ 

ਖ਼ਬਰ ਸ਼ੇਅਰ ਕਰੋ
051768
Total views : 168654

ਚੇਅਰਮੈਨ ਰਮਨ ਬਹਿਲ ਨੇ ਯੂਨੀਅਨ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤਾ

ਗੁਰਦਾਸਪੁਰ, 4 ਫਰਵਰੀ  – ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਤਿਆਰ ਕੀਤੇ ਗਏ ਸਲਾਨਾ ਕਲੰਡਰ 2024 ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਰੀਲੀਜ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਨੰਦਨ ਸਿੰਘ ਮੋਹਨੀਆ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬਾਜਵਾ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ ਵੀ ਹਾਜ਼ਰ ਸਨ।

ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦਾ ਸਲਾਨਾ ਕਲੰਡਰ ਰੀਲੀਜ ਕਰਨ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਆਪਣੀਆਂ ਸੇਵਾਵਾਂ ਸਦਕਾ ਸੂਬਾ ਵਾਸੀਆਂ ਨੂੰ ਸ਼ੁੱਧ ਤੇ ਸਾਫ਼ ਪਾਣੀ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਰਮਚਾਰੀ ਪੂਰੀ ਮਿਹਨਤ ਨਾਲ ਆਪਣੀ ਜਿੰਮੇਵਾਰੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਵੱਲੋਂ ਜੋ ਇਹ ਕਲੰਡਰ ਤਿਆਰ ਕੀਤਾ ਗਿਆ ਹੈ ਇਹ ਸਲਾਘਾਯੋਗ ਉਪਰਾਲਾ ਹੈ।

ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦੇ ਆਗੂ ਵੱਲੋਂ ਆਪਣੀਆਂ ਕੁਝ ਮੰਗਾਂ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਯੂਨੀਅਨ ਆਗੂਆਂ ਦੀਆਂ ਮੰਗਾਂ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਇਹ ਸਾਰੀਆਂ ਮੰਗਾਂ ਪੰਜਾਬ ਸਰਕਾਰ ਕੋਲ ਉਠਾਣਗੇ ਅਤੇ ਉਨ੍ਹਾਂ ਦੀ ਪੁਰਜ਼ੋਰ ਵਕਾਲਤ ਵੀ ਕਰਨਗੇ।

ਇਸ ਮੌਕੇ ਸੁਖਜੀਤ ਕੁਮਾਰ, ਰਵਿੰਦਰ ਸਿੰਘ ਸੈਣੀ, ਨਰਬੀਰ ਸਿੰਘ, ਰਾਜਪਾਲ ਦਾਸ, ਜਗਜੀਤ ਸੈਣੀ, ਲੱਖਾ ਸਿੰਘ, ਸਰਬਜੀਤ ਸਿੰਘ ਠੱਠਾ, ਜਸਕਰਨ ਸਿੰਘ, ਰੇਸ਼ਮ ਸਿੰਘ, ਰਣਜੀਤ ਸਿੰਘ ਭਿੰਡਰ, ਗੁਰਮੀਤ ਸਿੰਘ, ਮਨਜੀਤ ਮਸੀਹ, ਵੀਰ ਸਿੰਘ, ਬਲਵਿੰਦਰ ਸਿੰਘ, ਵਰਿੰਦਰ ਕੁਮਾਰ, ਸੁਭਾਸ਼ ਚੰਦਰ, ਰੁਪੰਿਦਰ ਸਿੰਘ, ਜੀਤ ਪਾਲ, ਰਛਪਾਲ ਦਾਸ, ਰਾਜ ਕੁਮਾਰ ਅਤੇ ਕੁਲਭੂਸ਼ਨ ਕੁਮਾਰ ਵੀ ਹਾਜ਼ਰ ਸਨ।