ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਪੁਖਰਾਜ ਹੈਲਥਕੇਅਰ ਲਈ ਇੰਟਰਵਿਊ

ਖ਼ਬਰ ਸ਼ੇਅਰ ਕਰੋ
039617
Total views : 138208

ਬਰਨਾਲਾ, 2 ਜਨਵਰੀ– ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਪੁਖਰਾਜ ਹੈਲਥਕੇਅਰ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 04 ਜਨਵਰੀ,2023 ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ 01 ਵਜੇ ਤੱਕ ਵੈਲਨੈੱਸ ਅਡਵਾਇਜਰ (ਸਿਰਫ ਲੜਕੀਆਂ ਲਈ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਪਲੇਸਮੈਂਟ ਅਫ਼ਸਰ, ਜ਼ਿਲ੍ਹਾ ਰੋਜਗਾਰ ਉੱਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਬਰਨਾਲਾ ਨੇ ਦੱਸਿਆ ਕਿ ਉਕਤ ਅਸਾਮੀ ਲਈ ਯੋਗਤਾ ਘੱਟੋਂ ਘੱਟ ਦਸਵੀਂ ਤੋਂ ਬਾਰਵੀਂ ਪਾਸ, ਉਮਰ ਘੱਟੋ ਘੱਟ 18 ਤੋਂ 25 ਸਾਲ ਹੋਣੀ ਚਾਹੀਦੀ ਹੈ।
ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜ਼ਊਮ ਅਤੇ ਇੰਟਰਵਿਊ ਦੌਰਾਨ ਫਾਰਮਲ ਡਰੈੱਸ ਵਿੱਚ ਹੋਣਾ ਲਾਜਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਇਨ ਨੰਬਰ 94170-39072 ਤੇ ਸੰਪਰਕ ਕਰੋ।