ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪੇ

ਖ਼ਬਰ ਸ਼ੇਅਰ ਕਰੋ
035631
Total views : 131886

 

ਚੰਡੀਗੜ੍ਹ,  04 ਫਰਵਰੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪੇ। ਜਿਨ੍ਹਾਂ ਨੇ 40 ਸਾਲਾਂ ਬਾਅਦ ਹਾਕੀ ਦੇ ਖੇਤਰ ਵਿੱਚ ਦੇਸ਼ ਲਈ ਸੋਨ ਤਮਗਾ ਜਿੱਤਿਆ ਅਤੇ ਕ੍ਰਿਕਟ ਤੇ ਸ਼ਾਟ ਪੁੱਟ ਦੇ ਖੇਤਰ ਵਿੱਚ ਨਾਮਣਾ ਖੱਟਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ, ਜਿਸ ਕਾਰਨ ਉਨ੍ਹਾਂ ਨੇ ਇਹ ਸਮਾਗਮ ਕਰਵਾ ਕੇ ਆਪਣੀ ਸਰਕਾਰੀ ਰਿਹਾਇਸ਼ ਵਿੱਚ ਨਵੇਂ ਬਣੇ ਆਡੀਟੋਰੀਅਮ ਦਾ ਉਦਘਾਟਨ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਨਾ ਸਿਰਫ਼ ਦੇਸ਼ ਦਾ ਅੰਨਦਾਤਾ ਹੋਣ ਦਾ ਮਾਣ ਹਾਸਲ ਹੈ, ਸਗੋਂ ਇਹ ਦੇਸ਼ ਵਿੱਚ ਉੱਘੇ ਖਿਡਾਰੀ ਵੀ ਪੈਦਾ ਕਰਦਾ ਹੈ।
.