ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜਦੂਰ ਮੋਰਚਾ ਵੱਲੋਂ 13 ਫਰਵਰੀ ਦੇ ਅੰਦੋਲਨ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਮੀਟਿੰਗ ਦੌਰਾਨ ਕੀਤੇ ਅਹਿਮ ਐਲਾਨ

ਖ਼ਬਰ ਸ਼ੇਅਰ ਕਰੋ
035633
Total views : 131888

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜਦੂਰ ਮੋਰਚਾ ਵੱਲੋਂ 13 ਫਰਵਰੀ ਦੇ ਅੰਦੋਲਨ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਮੀਟਿੰਗ ਦੌਰਾਨ ਕੀਤੇ ਅਹਿਮ ਐਲਾਨ

ਚੰਡੀਗੜ੍ਹ, 05 ਫਰਵਰੀ- ਦੇਸ਼ ਦੇ 2 ਵੱਡੇ ਫੋਰਮਾਂ ਸੰਜੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ ) ਅਤੇ ਕਿਸਾਨ ਮਜਦੂਰ ਮੋਰਚਾ ਵੱਲੋਂ 13 ਫਰਵਰੀ ਦੇ ਦਿੱਲੀ ਅੰਦੋਲਨ ਸਬੰਧੀ ਅੰਤਿਮ ਤਿਆਰੀਆਂ ਨੂੰ ਲੈ ਕੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਅੱਜ ਦਿੱਲੀ ਅੰਦੋਲਨ-2 ਦੇਸ਼ ਵਿਆਪੀ ਬਣਦਾ ਜਾ ਰਿਹਾ ਹੈ ਅਤੇ ਇਸਨੂੰ ਸੁੱਚਜੇ ਢੰਗ ਨਾਲ ਚਲਾਉਣ ਲਈ ਆਗੂਆਂ ਦੀਆਂ ਕਾਰਜ਼ ਕਮੇਟੀਆਂ ਬਣਾਉਂਦੇ ਹੋਏ ਪ੍ਰਬੰਧਕ ਕਮੇਟੀ, ਪ੍ਰੈਸ ਕਮੇਟੀ, ਫੰਡ ਕਮੇਟੀ, ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ । ਓਹਨਾ ਦੱਸਿਆ ਕਿ ਦੋਨਾਂ ਫ਼ੋਰਮਾਂ ਵੱਲੋਂ ਈਮੇਲ ਰਾਹੀਂ ਮੰਗ ਪੱਤਰ ਖੇਤੀਬਾੜੀ ਮੰਤਰਾਲੇ ਨੂੰ ਭੇਜਿਆ ਜਾ ਰਿਹਾ ਹੈ ਅਤੇ ਚਿੱਠੀ ਲਿਖ ਕੇ ਸਰਕਾਰ ਤੋਂ ਅੰਦੋਲਨ ਲਈ ਜੰਤਰ ਮੰਤਰ ਵਿਖੇ ਜਗ੍ਹਾ ਦੇਣ ਦੀ ਮੰਗ ਕੀਤੀ ਗਈ ਹੈ। ਓਹਨਾ ਦੱਸਿਆ ਕਿ ਪੰਜਾਬ ਤੋਂ ਕਿਸਾਨ ਮਜਦੂਰ ਸ਼ੰਭੂ, ਖਨੌਰੀ ਪਾਤੜਾਂ, ਟਿੱਕਰੀ ਅਤੇ ਫਤਿਆਬਾਦ ਸਿਰਸਾ ਬਾਡਰਾਂ ਤੋਂ ਹਰਿਆਣਾ ਵਿੱਚ ਦਾਖਿਲ ਹੋ ਕੇ ਦਿੱਲੀ ਵੱਲ ਕੂਚ ਕਰਨਗੇ। ਓਹਨਾ ਕਿਹਾ ਕਿ ਕੇਂਦਰ ਸਰਕਾਰ ਪੂਰੀ ਤਰ੍ਹਾਂ ਕਾਰਪੋਰੇਟ ਪੱਖੀ ਅਤੇ ਲੋਕ ਮਾਰੂ ਨੀਤੀਆਂ ਤੇ ਕੰਮ ਕਰ ਰਹੀ ਹੈ। ਓਹਨਾ ਕਿਹਾ ਅਗਰ ਸਰਕਾਰ ਵਾਕਿਆ ਲੋਕਤੰਤਰ ਵਿੱਚ ਯਕੀਨ ਰੱਖਦੀ ਹੈ ਤਾਂ ਦੇਸ਼ ਦੇ ਲੋਕਾਂ ਦੀ ਮੰਗ ਹੈ ਕਿ ਪੂਰੇ ਦੇਸ਼ ਲਈ ਸਾਰੀਆਂ ਫ਼ਸਲਾਂ ਦੀ ਖਰੀਦ ਲਈ ਐਮ ਐਸ ਪੀ ਗਰੰਟੀ ਕਨੂੰਨ ਅਤੇ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਅਤੇ ਗੰਨੇ ਦਾ ਅਫ਼ ਆਰ ਪੀ ਅਤੇ ਐਸ ਏ ਪੀ ਤਹਿ ਕਰਵਾਉਣਾ, ਕਿਸਾਨਾਂ ਤੇ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ, ਕਿਸਾਨ ਅਤੇ ਖੇਤ ਮਜ਼ਦੂਰ ਲਈ ਪੈਨਸ਼ਨ, ਲਖੀਮਪੁਰ ਖੀਰੀ ਕਤਲਕਾਂਡ ਦਾ ਇੰਨਸਾਫ਼ ਲੈਣਾ, ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ, ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣਾ, ਭਾਰਤ ਨੂੰ ਵਿਸ਼ਵ ਵਪਾਰ ਸੰਸਥਾ ਵਿੱਚੋ ਬਾਹਰ ਕੱਢਣ, ਫ਼ਸਲ ਬੀਮਾ ਯੋਜਨਾ ਲਾਗੂ ਕਰਵਾਉਣ, ਭੂਮੀ ਗ੍ਰਹਿਣ ਕਾਨੂੰਨ ਨੂੰ 2013 ਵਾਲੇ ਸਰੂਪ ਵਿੱਚ ਲਾਗੂ ਕਰਵਾਉਣਾ, ਮਨਰੇਗਾ ਤਹਿਤ ਪ੍ਰਤੀ ਸਾਲ 200 ਦਿਨ ਰੁਜਗਾਰ ਅਤੇ ਮਿਹਨਤਾਨਾ 700 ਰੁਪਏ ਕਰਨ, ਬੀਜ਼ਾਂ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਅਤੇ ਨਕਲੀ ਖੇਤੀ ਕੀਟਨਾਸ਼ਕ ਅਤੇ ਹੋਰ ਉਤਪਾਦ ਬਣਾਉਣ ਵਾਲੀਆਂ ਕੰਪਨੀਆਂ ਨੂੰ ਸਜ਼ਾਵਾਂ ਅਤੇ ਜੁਰਮਾਨੇ, ਆਦਿਵਾਸੀਆਂ ਦੇ ਅਧਿਕਾਰਾਂ ਦੇ ਹਮਲੇ ਬੰਦ ਕਰਕੇ ਸੰਵਿਧਾਨ ਦੀ 5ਵੀਂ ਸੂਚੀ ਲਾਗੂ ਕੀਤੀ ਜਾਵੇ । ਓਹਨਾ ਜਾਣਕਾਰੀ ਦਿੱਤੀ ਕਿ ਫ਼ੋਰਮ ਨੇ ਫੈਸਲਾ ਕੀਤਾ ਹੈ ਕਿ ਕਿਸੇ ਵੀ ਵੋਟ ਦੀ ਸਿਆਸਤ ਵਾਲੇ ਰਾਜਨੀਤਿਕ ਆਗੂ ਨੂੰ ਸਟੇਜ ਤੇ ਬੋਲਣ ਦੀ ਇਜ਼ਾਜ਼ਤ ਨਹੀਂ ਦਿਤੀ ਜਾਵੇਗੀ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਅਭਿਮੰਨੂ ਕੋਹਾੜ, ਦਿਲਬਾਗ ਸਿੰਘ ਹਰੀਗੜ੍ਹ, ਰਾਜਿੰਦਰ ਸਿੰਘ ਚਹਿਲ, ਸੁਰਜੀਤ ਸਿੰਘ ਫੂਲ, ਸੁਖਜੀਤ ਸਿੰਘ ਹਰਦੋਝੰਡੇ, ਗੁਰਧਿਆਨ ਸਿੰਘ ਭਟੇੜੀ, ਸੁਖਜਿੰਦਰ ਸਿੰਘ ਖੋਸਾ, ਗੁਰਅਮਨੀਤ ਸਿੰਘ ਮਾਂਗਟ ਤੇ ਹੋਰ ਆਗੂ ਹਾਜ਼ਰ ਹੋਏ।