Flash News
ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ-
ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰੇਕ ਜ਼ਿਲ੍ਹੇ ‘ਚ ਬਣਨਗੇ ਕੋਰ ਗਰੁੱਪ- ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ
ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦਾ ਆਗਾਜ਼ ਅੱਜ ਸੂਬਾ ਪੱਧਰੀ ਸਮਾਗਮ ਨਾਲ – ਕੁਲਦੀਪ ਸਿੰਘ ਧਾਲੀਵਾਲ
ਬੂਥ ਲੈਵਲ ਅਫ਼ਸਰ ਘਰ ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਕਰਨਗੇ ਇਕੱਠਾ- ਜਿਲ੍ਹਾ ਚੋਣ ਅਫ਼ਸਰ
7 ਫਰਵਰੀ ਨੂੰ ਜੰਡਿਆਲਾ ਦੇ ਡਾਲੀਆਣਾ ਮੰਦਰ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ-ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਗਿੱਲ
ਪੰਜਾਬ ਸਰਕਾਰ ਵੱਲੋਂ 10 ਫਰਵਰੀ ਨੂੰ ਮਹਾਨ ਯੋਧੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ-

ਜ਼ਿਲ੍ਹਾ ਪ੍ਰਸ਼ਾਸਨ ਨੇ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਅਰੰਭੀ

ਖ਼ਬਰ ਸ਼ੇਅਰ ਕਰੋ
048785
Total views : 163269

 

ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨਾ

ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 1800-180-1852 ‘ਤੇ ਚਾਈਨਾ ਡੋਰ ਸਬੰਧੀ ਦਿੱਤੀ ਜਾਵੇ ਸੂਚਨਾ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 2 ਜਨਵਰੀ — ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਤੰਗਾਂ ਉਡਾਉਣ ਲਈ ਕੇਵਲ ਸੂਤੀ ਧਾਗੇ ਦੀ ਡੋਰ ਦੀ ਵਰਤੋਂ ਹੀ ਕਰਨ। ਉਨ੍ਹਾਂ ਕਿਹਾ ਕਿ ਪਲਾਸਟਿਕ/ਸੰਥੈਟਿਕ ਡੋਰ ਜਿਸਨੂੰ ਚਾਈਨਾ ਡੋਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਉਸ ਡੋਰ ਨਾਲ ਪਤੰਗਬਾਜ਼ੀ ਕਰਨ ਅਤੇ ਉਸਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪਲਾਸਟਿਕ/ਸੰਥੈਟਿਕ ਡੋਰ ਦੀ ਵਿਕਰੀ ਜਾਂ ਵਰਤੋਂ ਕਰੇਗਾ ਉਸ ਖਿਲਾਫ ਸਖਤ ਧਾਰਾ 188 ਦੇ ਨਾਲ-ਨਾਲ ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ ਦੇ ਸੈਕਸ਼ਨ 15 ਤਹਿਤ ਕਾਨੂੰਨੀ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਿਸ ਤਹਿਤ 5 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ।

ਅੱਜ ਆਪਣੇ ਦਫ਼ਤਰ ਵਿਖੇ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਸਖਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਬਜ਼ਾਰਾਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ ਅਤੇ ਜੇਕਰ ਕਿਸੇ ਦੁਕਾਨਦਾਰ ਕੋਲੋਂ ਪਾਬੰਦੀਸ਼ੁਦਾ ਡੋਰ ਬਰਮਾਦ ਹੁੰਦੀ ਹੈ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਰਤ ਵਿੱਚ ਖ਼ਤਰਨਾਕ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨਹੀਂ ਹੋਣ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਵਿੱਚ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਇੱਕ ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ਼ ਹੈਲਪ ਲਾਈਨ ਨੰਬਰ 1800-180-1852 ਜਾਰੀ ਕੀਤਾ ਗਿਆ ਹੈ, ਜਿਸ ਉੱਪਰ ਚਾਈਨਾਂ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਤੇ ਪਤਾ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਬੱਚਿਆਂ ਕੋਲ ਅਜੇ ਵੀ ਪਿਛਲੇ ਸਾਲ ਦੀ ਪਲਾਸਟਿਕ/ਚਾਈਨਾ ਡੋਰ ਘਰ ਪਈ ਹੋਈ ਹੈ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਹ ਡੋਰ ਦੇ ਕੇ ਬਦਲੇ ਵਿੱਚ ਸੂਤੀ ਧਾਗੇ ਦੀ ਡੋਰ ਤੇ ਨਾਲ ਪਤੰਗਾਂ ਲੈ ਸਕਦੇ ਹਨ। ਉਨਾਂ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਵਿੱਚ ਏ.ਡੀ.ਸੀ. ਵਿਕਾਸ ਦੇ ਦਫ਼ਤਰ ਕੋਲ ‘ਅਬਾਦ ਹੁਨਰ ਹੱਟ’ ਤੋਂ ਬੱਚੇ ਚਾਈਨਾ ਡੋਰ ਵਟਾ ਕੇ ਸੂਤੀ ਧਾਗੇ ਦੀ ਡੋਰ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਬਾਦ ਹੁਨਰ ਹੱਟ ਵਿਖੇ ਸੂਤੀ ਧਾਗੇ ਦੀ ਡੋਰ ਵੀ ਵਿਕਰੀ ਲਈ ਰੱਖੀ ਗਈ ਹੈ ਤਾਂ ਜੋ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਅਸਾਨੀ ਨਾਲ ਸੂਤੀ ਧਾਗੇ ਦੀ ਡੋਰ ਮਿਲ ਸਕੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਨੂੰ ਤਾੜਨਾ ਕਰਦਿਆਂ ਕਿਹਾ ਹੈ ਕਿ ਉਹ ਮਨੁੱਖੀ ਜਾਨਾਂ ਨਾਲ ਖੇਡਣ ਵਾਲੇ ਇਸ ਧੰਦੇ ਨੂੰ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਪ੍ਰਸ਼ਾਸਨ ਵੱਲੋਂ ਉਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ।