ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਲੋੜਵੰਦ ਨਾਗਰਿਕਾਂ ਨੂੰ 06 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ

ਖ਼ਬਰ ਸ਼ੇਅਰ ਕਰੋ
035612
Total views : 131859

“ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਜਾਣ ਵਾਲੇ ਵਿਸ਼ੇਸ ਕੈਂਪਾਂ ਦੌਰਾਨ ਮੌਕੇ ‘ਤੇ ਹੀ ਪ੍ਰਸ਼ਾਸਨਿਕ ਸੇਵਾਵਾਂ ਦਾ ਮਿਲੇਗਾ ਲਾਭ
ਤਰਨ ਤਾਰਨ, 05 ਫਰਵਰੀ -( ਡਾ. ਦਵਿੰਦਰ ਸਿੰਘ)- ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 06 ਫਰਵਰੀ ਤੋਂ ਆਰੰਭ ਹੋਣ ਵਾਲੇ ਵਿਸ਼ੇਸ਼ ਕੈਂਪਾਂ ਦਾ ਲਾਭ ਜ਼ਰੂਰ ਉਠਾਉਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਨਾਂ ਦੀ ਮੁਹਿੰਮ ਆਰੰਭੀ ਜਾ ਰਹੀ ਹੈ, ਜਿਸ ਵਿਚ 44 ਕਿਸਮਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਕੰਮਾਂ ਦਾ ਇਨ੍ਹਾਂ ਵਿਸ਼ੇਸ ਕੈਂਪਾਂ `ਚ ਨਿਪਟਾਰਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫ਼ੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਉਸਾਰੀ ਕਿਰਤੀਆਂ ਦੀ ਰਜ਼ਿਸਟ੍ਰੇਸ਼ਨ, ਬੁਢਾਪਾ ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਸਬੰਧੀ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਕੰਪਲਸਰੀ ਮੈਰਿਜ ਐਕਟ ਅਧੀਨ ਵਿਆਹ ਦੀ ਰਜਿਸਟ੍ਰੇਸ਼ਨ, ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਪਹਿਲਾਂ ਰਜਿਸਟਰਡ/ਗ਼ੈਰ ਰਜਿਸਟਰਡ ਦਸਤਾਵੇਜਾਂ ਦੀਆਂ ਪ੍ਰਮਾਣਿਤ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਦਰੁਸਤੀ, ਮੌਤ ਸਰਟੀਫਿਕੇਟ, ਪੇਂਡੂ ਇਲਾਕਾ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀਆਂ ਕਾਪੀਆਂ, ਜਨਰਲ ਜਾਤੀ ਸਰਟੀਫਿਕੇਟ, ਵਿਧਵਾ ਜਾਂ ਬੇਸਹਾਰਾ ਪੈਨਸ਼ਨ ਸਕੀਮ, ਭਾਰ-ਰਹਿਤ ਸਰਟੀਫਿਕੇਟ, ਮੌਰਗੇਜ ਦੀ ਐਂਟਰੀ, ਜਨਮ ਦੀ ਲੇਟ ਰਜਿਸਟ੍ਰੇਸ਼ਨ, ਫ਼ਰਦ ਕਰਵਾਉਣਾ, ਦਿਵਿਆਂਗ ਸਰਟੀਫਿਕੇਟ/ਯੂ. ਡੀ. ਆਈ. ਡੀ. ਕਾਰਡ, ਦਸਤਾਵੇਜ ਦੀ ਕਾਉਂਟਰ ਸਾਇਨਿੰਗ, ਮੁਆਵਜ਼ਾ ਬਾਂਡ, ਆਨੰਦ ਮੈਰਿਜ ਐਕਟ ਅਧੀਨ ਮੈਰਿਜ ਰਜਿਸਟ੍ਰੇਸ਼ਨ, ਬਾਰਡਰ ਏਰੀਆ ਸਰਟੀਫਿਕੇਟ, ਪੱਛੜਿਆ ਇਲਾਕਾ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ. ਆਰ. ਆਈ. ਦੇ ਦਸਤਾਵੇਜਾਂ ਦੀ ਕਾਊਂਟਰ ਸਾਇਨਿੰਗ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੀ ਕਾਊਂਟਰ ਸਾਇਨਿੰਗ, ਮੌਤ ਦੀ ਲੇਟ ਰਜਿਸਟ੍ਰੇਸ਼ਨ, ਕੰਢੀ ਏਰੀਆ ਸਰਟੀਫਿਕੇਟ, ਮੌਤ ਸਰਟੀਫਿਕੇਟ ਵਿੱਚ ਦਰੁਸਤੀ, ਆਸ਼ੀਰਵਾਦ ਸਕੀਮ, ਬੈਕਿੰਗ ਕੌਰਸਪੌਂਡੈਂਟ-ਮੁਦਰਾ ਸਕੀਮ ਆਦਿ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋ ਅਤੇ ਜੇ ਕੋਈ ਸੇਵਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਹੈ, ਤਾਂ ਉਸਦਾ ਜਨਮ ਸਰਟੀਫਿਕੇਟ ਜ਼ਰੂਰੀ ਹੈ।
———–