ਡਿਪਟੀ ਕਮਿਸ਼ਨਰ ਨੇ ਸੰਵੇਦਨਸ਼ੀਲ ਪੋਲਿੰਸ ਸਟੇਸ਼ਨਾਂ ਦੀ ਸਨਾਖਤ ਕਰਨ ਸਬੰਧੀ ਕੀਤੀ ਮੀਟਿੰਗ

ਖ਼ਬਰ ਸ਼ੇਅਰ ਕਰੋ
035611
Total views : 131858

ਫ਼ਰੀਦਕੋਟ 06 ਫ਼ਰਵਰੀ – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਜ਼ਾਦ ਅਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਲਈ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ ਵੱਲੋਂ ਜਿਲ੍ਹੇ ਦੇ ਪੁਲਿਸ ਅਧਿਕਾਰੀਆਂ ਅਤੇ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਸੰਵੇਦਨਸ਼ੀਲ (ਵਲਨੈਰੇਬਿਲੀਟੀ ਮੈਪਿੰਗ ਐਂਡ ਕਰੀਟੀਕਲ) ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਕਰਨ ਸਬੰਧੀ ਮੀਟਿੰਗ ਕੀਤੀ ਗਈ।

ਮੀਟਿੰਗ ਦੀ ਸ਼ੁਰੂਆਤ ਵਿੱਚ ਸ੍ਰੀਮਤੀ ਹਰਜਿੰਦਰ ਕੌਰ, ਚੋਣ ਤਹਿਸੀਲਦਾਰ ਵੱਲੋਂ ਸੰਵੇਦਨਸ਼ੀਲ (ਵਲਨੈਰੇਬਿਲੀਟੀ ਮੈਪਿੰਗ ਐਂਡ ਕਰੀਟੀਕਲ) ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਲਈ ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਤੇ ਨਿਰਧਾਰਤ ਪ੍ਰੋਫਾਮਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਹਦਾਇਤ ਕੀਤੀ ਕਿ ਪਿਛਲੀਆਂ ਲੋਕ ਸਭਾ ਚੋਣਾਂ-2019 ਅਤੇ ਵਿਧਾਨ ਸਭਾ ਚੋਣਾਂ-2022 ਜਿੱਥੇ ਚੋਣ ਪ੍ਰਕਿਰਿਆ ਦੀ ਉਲੰਘਣਾਂ ਜਾਂ ਹਿੰਸਾ ਨਾਲ ਸਬੰਧਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੋਵੇ, ਜਿਹੜੇ ਪੋਲਿੰਗ ਸਟੇਸ਼ਨਾਂ ਤੇ 90 ਪ੍ਰਤੀਸ਼ਤ ਪੋਲਿੰਗ ਹੋਈ ਹੋਵੇ ਜਾਂ ਇੱਕ ਉਮੀਦਵਾਰ ਨੂੰ 75 ਪ੍ਰਤੀਸ਼ਤ ਤੋਂ ਵੱਧ ਵੋਟਾਂ ਪਈਆਂ ਹੋਣ, ਉਹਨਾਂ ਦੀ ਪੜਤਾਲ ਕਰਕੇ ਸੰਵੇਦਨਸ਼ੀਲ (ਵਲਨੈਰੇਬਿਲੀਟੀ ਮੈਪਿੰਗ ਐਂਡ ਕਰੀਟੀਕਲ) ਪੋਲਿੰਗ ਸਟੇਸ਼ਨਾਂ ਸਬੰਧੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਸੀਨੀਅਰ ਪੁਲਿਸ ਕਪਤਾਨ ਸ. ਹਰਜੀਤ ਸਿੰਘ ਅਤੇ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਕਿਹਾ ਕਿ ਸੈਕਟਰ ਅਫਸਰ/ਪੁਲਿਸ ਸੈਕਟਰ ਅਫਸਰ ਆਪਸ ਵਿੱਚ ਤਾਲਮੇਲ ਕਰਕੇ ਇਹ ਸਾਰੀ ਕਾਰਵਾਈ ਕਰਨ ਅਤੇ ਸੰਕਲਿਤ ਰਿਪੋਰਟ ਜਲਦੀ ਤੋਂ ਜਲਦੀ ਦਿੱਤੀ ਜਾਵੇ।