ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ‘ਪੰਜਾਬ ਬਚਾਓ ਯਾਤਰਾ’ ਪਹੁੰਚੀ ਜੰਡਿਆਲਾ ਗੁਰੂ –

ਖ਼ਬਰ ਸ਼ੇਅਰ ਕਰੋ
035609
Total views : 131856

ਅੰਮ੍ਰਿਤਸਰ/ਜੰਡਿਆਲਾ ਗੁਰੂ, 2 ਫਰਵਰੀ (ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ. ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਹੇਠ ‘ਪੰਜਾਬ ਬਚਾਓ ਯਾਤਰਾ’ ਦਾ ਜੰਡਿਆਲਾ ਗੁਰੂ ਸ਼ਹਿਰ ਵਿਖੇ ਪਹੁੰਚਣ ਤੇ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਫੁੱਲਾਂ ਦੀ ਵਰਖਾ ਕੀਤੀ ਗਈ  ਅਤੇ ਆਤਿਸ਼ਬਾਜੀ ਚਲਾਈ ਗਈ।

ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ. ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਨੂੰ ਬਚਾਉਣ ਲਈ ਲੱਗਾ ਹੋਇਆ ਹੈ ਪ੍ਰੰਤੂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ,  ਕੇਜਰੀਵਾਲ ਨੂੰ ਬਚਾਉਣ ’ਚ ਲੱਗਾ ਹੈ। ਉਨ੍ਹਾਂ ਕਿਹਾ ਕਿ ਅੱਜ ਜੰਡਿਆਲਾ ਗੁਰੂ ਹਲਕੇ ’ਚ ਹੋਇਆ ਵਿਸ਼ਾਲ ਇਕੱਠ ਦੱਸਦਾ ਹੈ ਕਿ ਲੋਕ ‘ਆਪ’ ਸਰਕਾਰ ਤੋਂ ਕਿੰਨੇ ਦੁਖੀ ਹਨ। ਉਨਾਂ ਪੰਜਾਬ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋ ਇਲਾਵਾ ਸ. ਦਲਜੀਤ ਸਿੰਘ ਚੀਮਾ, ਸਤਿੰਦਰ ਸਿੰਘ ਛੱਜਲਵੱਡੀ, ਸ਼੍ਰੀ ਰਵਿੰਦਰਪਾਲ ਸਿੰਘ ਕੁੱਕੂ ਸਾਬਕਾ ਪ੍ਰਧਾਨ, ਜਥੇ. ਅਮਰਜੀਤ ਸਿੰਘ ਬੰਡਾਲਾ ਮੈਂਬਰ ਸ਼੍ਰੋਮਣੀ ਕਮੇਟੀ, ਸੰਦੀਪ ਸਿੰਘ ਏ. ਆਰ ਯੂਥ ਆਗੂ, ਪ੍ਰਿੰਸੀਪਲ ਨੌਨਿਹਾਲ ਸਿੰਘ ਠੱਠੀਆਂ, ਸੰਨੀ ਸ਼ਰਮਾ, ਪ੍ਰੀਕਸ਼ਤ ਸ਼ਰਮਾ, ਕੰਵਲਜੀਤ ਸਿੰਘ ਧਾਰੜ ਸਾਬਕਾ ਸਰਪੰਚ,  ਬਲਵੰਤ ਸਿੰਘ,  ਗੁਰਧਿਆਨ ਸਿੰਘ, ਰਾਜਬੀਰ ਸਿੰਘ ਉਧੋਨੰਗਲ, ਯਾਦ ਤਰਸਿੱਕਾ, ਕੰਵਰ ਮਾਨ, ਹਰਜਿੰਦਰ ਸਿੰਘ ਨੰਗਲੀ, ਮਨਜੀਤ ਸਿੰਘ ਤਰਸਿੱਕਾ, ਗੁਰਜਿੰਦਰ ਸਿੰਘ ਢਪੱਈਆਂ, ਗੁਲਜ਼ਾਰ ਸਿੰਘ ਧੀਰਕੋਟ, ਕਿਰਪਾਲ ਸਿੰਘ, ਜੁਗਰਾਜ ਸਿੰਘ, ਸਰਕਲ ਪ੍ਰਧਾਨ ਗੁਰਸੰਗਤ ਸਿੰਘ, ਸੁਰਿੰਦਰਪਾਲ ਸਿੰਘ, ਜਸਵਿੰਦਰ ਸਿੰਘ ਗਹਿਰੀ ਮੰਡੀ, ਸਤਵਿੰਦਰ ਸਿੰਘ ਰਾਜੂ, ਜੁਝਾਰ ਸਿੰਘ ਬੰਡਾਲਾ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।# nasihattoday#Live #Day6

#PunjabBachaoYatra#NewsUpdate#jandialaguru#sukhbir singh badal#Bikramsingh majithia