ਸੰਦੀਪ ਸਿੰਘ ਏ.ਆਰ ਵੱਲੋਂ ‘ਪੰਜਾਬ ਬਚਾਓ ਯਾਤਰਾ’ ਦੀ ਸਫਲਤਾ ਲਈ ਹਲਕਾ ਜੰਡਿਆਲਾ ਗੁਰੂ ਦੇ ਅਕਾਲੀ ਵਰਕਰਾਂ ਦਾ ਧੰਨਵਾਦ–

ਖ਼ਬਰ ਸ਼ੇਅਰ ਕਰੋ
039598
Total views : 138172

ਜੰਡਿਆਲਾ ਗੁਰੂ, 06 ਫਰਵਰੀ -(ਸਿਕੰਦਰ ਮਾਨ)-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ. ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਹੇਠ ‘ਪੰਜਾਬ ਬਚਾਓ ਯਾਤਰਾ’ ਦਾ ਹਲਕਾ ਜੰਡਿਆਲਾ ਗੁਰੂ ਵਿਖੇ ਪਹੁੰਚਣ ਤੇ ਅਕਾਲੀ ਆਗੂਆਂ ਤੇ ਸਮੂਹ ਵਰਕਰਾਂ ਵੱਲੋਂ ਸ਼ਾਨਦਾਰ ਸਵਾਗਤ ਕਰਨ ਅਤੇ ਵੱਡੀ ਤਾਦਾਦ ਵਿੱਚ ਸ਼ਾਮਲ ਹੋ ਕੇ ਪਾਰਟੀ ਵੱਲੋਂ ਦਿੱਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ ਏ.ਆਰ ਨੇ ਤਹਿਦਿਲੋਂ ਧੰਨਵਾਦ ਕੀਤਾ।

ਸ. ਸੰਦੀਪ ਸਿੰਘ ਏ.ਆਰ ਨੇ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਪੰਜਾਬ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਪੱਬਾਂ ਭਾਰ ਦਿਖਾਈ ਦੇ ਰਹੇ ਹਨ।