Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਪੈਟਰੋਲ /ਡੀਜ਼ਲ ਨੂੰ ਲੈ ਕੇ ਜਨਤਾ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ – ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
043980
Total views : 148964

ਛੇਤੀ ਹੀ ਪੈਟਰੋਲ ਪੰਪਾਂ ਉੱਤੇ ਡੀਜਲ ਅਤੇ ਪੈਟਰੋਲ ਆਮ ਵਾਂਗ ਮਿਲਣ ਲੱਗੇਗਾ
ਖੁਰਾਕ ਤੇ ਸਪਲਾਈ ਵਿਭਾਗ ਨੂੰ ਕਾਲਾਬਾਜ਼ਾਰੀ ਤੇ ਨਜ਼ਰ ਰੱਖਣ ਦੇ ਦਿੱਤੇ ਆਦੇਸ਼

ਅੰਮ੍ਰਿਤਸਰ 2 ਜਨਵਰੀ -(ਡਾ. ਮਨਜੀਤ ਸਿੰਘ)–ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਜੋ ਆਰਜੀ ਤੌਰ ਤੇ ਸਪਲਾਈ ਵਿੱਚ ਕਿੱਲਤ ਆਈ ਸੀ ਉਸ ਨੂੰ ਦੂਰ ਕਰ ਲਿਆ ਗਿਆ ਹੈ ਅਤੇ ਕੁਝ ਹੀ ਘੰਟਿਆਂ ਵਿੱਚ ਸਥਿਤੀ ਆਮ ਵਾਂਗ ਹੋ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਹ ਪ੍ਰਗਟਾਵਾ ਕਰਦੇ ਹੋਏ ਜਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਨੂੰ ਪੈਟਰੋਲ ਪੰਪਾਂ ਦੀ ਚੈਕਿੰਗ ਕਰਨ ਦੇ ਆਦੇਸ਼ ਵੀ ਦਿੱਤੇ ਹਨ ਤਾਂ ਕਿ ਕੋਈ ਪੈਟਰੋਲ ਅਤੇ ਡੀਜ਼ਲ ਦੀ ਕਾਲਾਬਾਜਾਰੀ ਨਾ ਕਰੇ। ਉਨਾਂ ਦੱਸਿਆ ਕਿ ਜਲੰਧਰ ਵਿਖੇ ਟਰੱਕ ਡਰਾਈਵਰਾਂ ਦੀ ਹੜਤਾਲ ਖਤਮ ਹੋ ਗਈ ਹੈ ਅਤੇ ਜਲਦ ਹੀ ਪਟ੍ਰੋਲ ਅਤੇ ਡੀਜ਼ਲ ਦੀ ਸਪਲਾਈ ਸ਼ੁਰੂ ਹੋ ਜਾਵੇਗੀ।
ਸ੍ਰੀ ਥੋਰੀ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਅਤੇ ਜਲਦੀ ਹੀ ਲੋਕਾਂ ਨੂੰ ਆਮ ਵਾਂਗ ਪਟ੍ਰੋਲ ਅਤੇ ਡੀਜ਼ਲ ਮਿਲਣਾ ਸ਼ੁਰੂ ਹੋ ਜਾਵੇਗਾ।