ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਕੈਂਪਾਂ ਵਿਚ ਪਹੁੰਚਣ ਇਲਾਕਾ ਵਾਸੀ-ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
035612
Total views : 131859

‘ਆਪ ਦੀ ਸਰਕਾਰ-ਆਪ ਦੇ ਦੁਆਰ’ ਦੇ ਕੈਂਪਾਂ ਵਿਚ ਪਹਿਲੇ ਦਿਨ ਸੈਂਕੜੇ ਲੋਕਾਂ ਨੇ ਲਿਆ ਲਾਹਾ
ਅੰਮ੍ਰਿਤਸਰ, 7 ਫਰਵਰੀ-(ਡਾ. ਮਨਜੀਤ ਸਿੰਘ)-ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਰੋਕ ਦੇ ਦੇਣ ਦੇ ਕੀਤੇ ਗਏ ਯਤਨ ਤਹਿਤ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਜੋ ਕੈਂਪ ਲਗਾਏ ਜਾ ਰਹੇ ਹਨ, ਉਨਾਂ ਦਾ ਲਾਹਾ ਸਥਾਨਕ ਵਾਸੀਆਂ ਨੂੰ ਮਿਲ ਰਿਹਾ ਹੈ। ਬੀਤੇ ਕੱਲ ਜੋ 24 ਕੈਂਪ ਅੰਮ੍ਰਿਤਸਰ ਜਿਲ੍ਹੇ ਦੀਆਂ 6 ਸਬਡਵੀਜ਼ਨਾਂ ਵਿਚ ਲਗਾਏ ਗਏ ਸਨ, ਉਨਾਂ ਵਿਚ… ਕਰੀਬ 2700 ਲੋਕਾਂ ਨੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੀ ਜਾ ਰਹੀ ਸੇਵਾ ਦਾ ਲਾਭ ਲਿਆ।
ਬਹੁਤੇ ਵਿਭਾਗਾਂ ਵੱਲੋਂ ਮੌਕੇ ਉਤੇ ਹੀ ਸਬੰਧਤ ਸੇਵਾ ਦਿੱਤੀ ਜਾ ਰਹੀ ਹੈ ਅਤੇ ਜਿਸ ਸੇਵਾ ਵਿਚ ਰਿਪੋਰਟ ਆਦਿ ਲੈਣ ਦਾ ਸਮਾਂ ਲੱਗਣਾ ਹੁੰੰਦਾ ਹੈ, ਉਸਦੀ ਆਨ ਲਾਈਨ ਬਿਨੈ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਜੋ ਕਿ ਜਿਲ੍ਹੇ ਦੇ ਸਾਰੇ ਕੈਂਪਾਂ ਉਤੇ ਬਾਜ਼ ਅੱਖ ਰੱਖ ਰਹੇ ਹਨ, ਐਸ ਡੀ ਐਮ ਅਤੇ ਹੋੋਰ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ। ਉਨਾਂ ਨੇ ਕੱਲ੍ਹ ਕਈ ਕੈਂਪਾਂ ਵਿਚ ਪਹੁੰਚ ਕੇ ਮੌਕਾ ਵੇਖਿਆ ਤੇ ਲੋਕਾਂ ਨਾਲ ਗੱਲਬਾਤ ਵੀ ਕੀਤੀ, ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿੱਥੇ ਕਿਧਰੇ ਵੀ ਕੈਂਪ ਤੁਹਾਡੇ ਨੇੜੇ ਲੱਗਦਾ ਹੈ, ਤੁਸੀਂ ਉਸ ਕੈਂਪ ਵਿਚ ਪਹੁੰਚ ਕੇ ਸਰਕਾਰੀ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਅਹਿਮ ਸੇਵਾਵਾਂ ਦਾ ਲਾਭ ਲਵੋ।
ਉਨਾਂ ਦੱਸਿਆ ਕਿ 9 ਫਰਵਰੀ ਨੂੰ ਸਬ ਡਵੀਜਨ ਅੰਮ੍ਰਿਤਸਰ-1 ਦੇ ਅਧੀਨ ਪੈਂਦੇ ਪਿੰਡ ਠੱਠੀਆਂ, ਜਾਣੀਆਂ, ਅੰਮ੍ਰਿਤਸਰ ਅਰਬਨ 110, ਸਬ ਡਵੀਜਨ ਅੰਮ੍ਰਿਤਸਰ-2 ਅਧੀਨ ਲੋਹਾਰਕਾਂ ਕਲਾਂ, ਮਹਿਮਾ, ਬੂਥ, ਵਰਪਾਲ, ਸਬ ਡਵੀਜਨ ਅਜਨਾਲਾ ਅਧੀਨ ਮੱਧੂ ਛਾਂਗਾ, ਮੋਹਨ ਭੰਡਾਰੀਆਂ, ਗੋਰੇ ਨੰਗਲ, ਦਿਆਲ ਭੜੰਗ, ਸਬ ਡਵੀਜਨ ਬਾਬਾ ਬਕਾਲਾ ਅਧੀਨ ਡੇਰਾ ਬਾਬਾ ਜੈਮਲ ਸਿੰਘ ਅਤੇ ਵੜੈਚ, ਕਰਤਾਰਪੁਰ ਅਤੇ ਜਮਾਲਪੁਰ, ਭੱਟੀਕੇ, ਠੱਠੀਆਂ, ਬੇਦਾਦਪੁਰ, ਸਬ ਡਵੀਜਨ ਮਜੀਠਾ ਅਧੀਨ ਫੱਤੂਭੀਲਾ, ਕੋਟਲੀ ਢੋਲੇ ਸ਼ਾਹ, ਜੇਠੂਨੰਗਲ, ਪੰਧੇਰ, ਪੰਧੇਰ ਖੁਰਦ ਜੋਹਲ ਅਤੇ ਸਬ ਡਵੀਜਨ ਲੋਪੋਕੇ ਅਧੀਨ ਰਾਜਾਸਾਂਸੀ ਵਾਰਡ ਨੰ: 5,6, ਓਠੀਆਂ, ਧਾਰੀਵਾਲ, ਰਾਣੇਵਾਲੀ ਵਿਖੇ ਕੈਂਪ ਲਗਾਏ ਜਾਣਗੇ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਵਧੇਰੇ ਗਿਣਤੀ ਵਿਚ ਲੋਕ ਪਹੁੰਚ ਕੇ ਸੇਵਾਵਾਂ ਪ੍ਰਾਪਤ ਕਰ ਰਹੇ ਹਨ। ਜਿਸ ਨਾਲ ਲੋਕਾਂ ਦਾ ਕੀਮਤੀ ਸਮਾਂ ਵੀ ਬਚ ਰਿਹਾ ਹੈ। ਉਨਾਂ ਦਸਿਆ ਕਿ ਪਹਿਲਾਂ ਲੋਕਾਂ ਨੂੰ ਇਹ ਸੇਵਾਵਾਂ ਲੈਣ ਲਈ ਵੱਖ-ਵੱਖ ਦਫ਼ਤਰਾਂ ਵਿਖੇ ਚੱਕਰ ਮਾਰਨੇ ਪੈਂਦੇ ਸਨ। ਹੁਣ ਉਨਾਂ ਨੂੰ ਘਰ ਦੇ ਨੇੜੇ ਹੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਡਾਇਲ 1076 ਨਾਲ ਸਬੰਧਤ ਸਾਰੀਆਂ ਸੇਵਾਵਾਂ ਉਪਲਬਧ ਹੋਣਗੀਆਂ
43 ਡੋਰ-ਟੂ-ਡੋਰ ਸੇਵਾਵਾਂ ਜੋ ਕੈਂਪਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ : ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ।
===—