Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਗਰੀਬ ਕੈਦੀਆਂ ਦੇ 40 ਹਜਾਰ ਤੱਕ ਦੇ ਜੁਰਮਾਨੇ ਭਰੇਗੀ ਸਰਕਾਰ-ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
051761
Total views : 168647

ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਕੈਦੀਆਂ ਦੀ ਸ਼ਨਾਖਤ ਬਾਰੇ ਕਮੇਟੀ ਨਾਲ ਮੀਟਿੰਗ
ਅੰਮ੍ਰਿਤਸਰ, 7 ਫਰਵਰੀ (ਡਾ ਮਨਜੀਤ ਸਿੰਘ)-ਕੇਂਦਰੀ ਜ਼ੇਲ੍ਹ ਵਿਚ ਬੰਦ ਅਜਿਹੇ ਕੈਦੀ ਜੋ ਕਿ ਆਰਥਿਕ ਤੌਰ ਉਤੇ ਕਮਜ਼ੋਰ ਹੋਣ ਕਾਰਨ ਆਪਣੀ ਜਮਾਨਤ ਰਾਸ਼ੀ ਜਾਂ ਜੁਰਮਾਨਾ ਨਹੀਂ ਭਰ ਸਕੇ ਅਤੇ ਇਸ ਕਾਰਨ ਹੀ ਜੇਲ ਵਿੱਚ ਬੰਦ ਹਨ, ਦੀ ਇਹ ਰਾਸ਼ੀ ਭਰਨ ਲਈ ਸਹਾਇਤਾ ਸਰਕਾਰ ਕਰਨ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿਚ ਜਿੰਨਾ ਕੈਦੀਆਂ ਨੂੰ ਇਸ ਤਰਾਂ ਦੀ ਸਹਾਇਤਾ ਦੇਣੀ ਬਾਰੇ, ਬਾਰੇ ਫੈਸਲਾ ਕਰਨ ਲਈ ਕਮੇਟੀ ਗਠਿਤ ਕੀਤੀ ਜਾ ਚੁੱਕੀ ਹੈ, ਜੋ ਕਿ ਕੈਦੀ ਦੇ ਪਰਿਵਾਰ ਦੀ ਰਿਪੋਰਟ ਲੈ ਰਹੀ ਹੈ, ਇਸ ਉਪਰੰਤ ਇਸ ਬਾਬਤ ਕੇਸ ਤਿਆਰ ਕਰਕੇ ਸਰਕਾਰ ਨੂੰ ਭੇਜਿਆ ਜਾਵੇਗਾ, ਜਿਥੋਂ ਇਹ ਸਹਾਇਤਾ ਰਾਸ਼ੀ ਜਾਰੀ ਕੀਤੀ ਜਾ ਸਕੇਗੀ। ਸ੍ਰੀ ਥੋਰੀ ਨੇ ਦੱਸਿਆ ਕਿ ਸਰਕਾਰ ਚਾਹੁੰਦੀ ਹੈ ਕਿ ਕੋਈ ਵੀ ਕੈਦੀ ਕੇਵਲ ਤੇ ਕੇਵਲ ਜਮਾਨਤੀ ਰਾਸ਼ੀ ਜਾਂ ਜੁਰਮਾਨਾ ਨਾ ਭਰ ਸਕਣ ਕਾਰਨ ਵੱਧ ਸਮਾਂ ਜੇਲ੍ਹ ਵਿਚ ਨਾ ਰਹੇ, ਇਸ ਲਈ ਉਨਾਂ ਦੀ ਸਹਾਇਤਾ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਅੱਜ ਇਸ ਬਾਬਤ ਬਣੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਸ਼ਪਾਲ ਸਿੰਘ, ਸੁਪਰਡੈਂਟ ਕੇਂਦਰੀ ਜੇਲ, ਏ ਸੀ ਪੀ ਅਤੇ ਐਸ ਪੀ ਅੰਮ੍ਰਿਤਸਰ ਦਿਹਾਤੀ ਪੁਲਿਸ ਬਤੌਰ ਮੈਂਬਰ ਸ਼ਾਮਿਲ ਹੋਏ। ਸ੍ਰੀ ਥੋਰੀ ਨੇ ਦੱਸਿਆ ਕਿ ਜੇਲ੍ਹ ਸੁਪਰਡੈਂਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤੱਕ ਕੇਂਦਰੀ ਜੇਲ੍ਹ ਵਿਚ 17 ਅਜਿਹੇ ਕੈਦੀ ਹਨ, ਜਿੰਨਾ ਨੂੰ ਤੁਰੰਤ ਸਹਾਇਤਾ ਦੀ ਲੋੜ ਹੈ। ਉਨਾਂ ਇੰਨਾ ਕੈਦੀਆਂ ਦੇ ਪਰਿਵਾਰਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਲੈਣ ਦੀ ਹਦਾਇਤ ਕੀਤੀ ਹੈ, ਤਾਂ ਜੋ ਇਸ ਬਾਬਤ ਅੰਤਿਮ ਫੈਸਲਾ ਲੈ ਕੇ ਕੇਸ ਸਰਕਾਰ ਨੂੰ ਸਹਾਇਤਾ ਰਾਸ਼ੀ ਲਈ ਭੇਜਿਆ ਜਾ ਸਕੇ।
ਕੈਪਸ਼ਨ
ਕੈਦੀਆਂ ਨੂੰ ਜਮਾਨਤ ਰਾਸ਼ੀ ਬਾਬਤ ਸਹਾਇਤਾ ਦੇਣ ਲਈ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ।
===—