Total views : 131860
ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹੋਣਗੇ ਮੁੱਖ ਮਹਿਮਾਨ
ਅੰਮ੍ਰਿਤਸਰ, 8 ਫਰਵਰੀ- ( ਡਾ. ਮਨਜੀਤ ਸਿੰਘ)- ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਉਨਾਂ ਦੇ 178ਵੇਂ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ ਇੰਡੀਆ ਗੇਟ ਨਰਾਇਣਗੜ ਅਤੇ ਅਟਾਰੀ ਵਿਖੇ ਕਰਵਾਇਆ ਜਾ ਰਿਹਾ ਹੈ। ਉਕਤ ਜਾਣਕਾਰੀ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ ਇਹ ਦਿਹਾੜਾ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਮੌਕੇ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਨੂੰ ਸ਼ਰਧਾ ਭੇਟ ਕਰਨ ਲਈ ਵਿਸ਼ੇਸ਼ ਤੌਰ ’ਤੇ ਪੁੱਜਣਗੇ।
ਉਨਾਂ ਨੇ ਦੱਸਿਆ ਕਿ ਸਵੇਰੇ 10 ਵਜੇ ਨਰਾਇਣਗੜ੍ਹ ਸਥਿਤ ਇੰਡੀਆ ਗੇਟ ਵਿਖੇ ਲਗਾਏ ਗਏ ਸ਼ਹੀਦ ਦੇ ਆਦਮ ਕੱਦ ਬੁੱਤ ’ਤੇ ਫੁੱਲ ਮਲਾਵਾਂ ਚੜ੍ਹਾ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਮੌਕੇ ਫੌਜ ਅਤੇ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਜਾਵੇਗੀ। ਇਸ ਉਪਰੰਤ ਅਟਾਰੀ ਸਥਿਤ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸਥਾਨ, ਜਿੱਥੇ ਉਨਾਂ ਦਾ ਅੰਤਿਮ ਸਸਕਾਰ ਕੀਤਾ ਗਿਆ, ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਅਤੇ ਇਸ ਮੌਕੇ ਮੁੱਖ ਮਹਿਮਾਨ ਅਤੇ ਹੋਰ ਵਿਸ਼ੇਸ ਮਹਿਮਾਨ ਜਨਰਲ ਸ਼ਾਮ ਸਿੰਘ ਅਟਾਰੀ ਨੂੰ ਸ਼ਰਧਾ ਦੇ ਫੁੱਟ ਭੇਂਟ ਕਰਨਗੇ। ਉਨਾਂ ਇਸ ਮੌਕੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਐਸ.ਡੀ.ਐਮ. ਸ: ਅਰਵਿੰਦਰਪਾਲ ਸਿੰਘ, ਸਿਵਲ ਸਰਜਨ ਡਾ. ਵਿਜੈ ਕੁਮਾਰ, ਤਹਿਸੀਦਾਰ ਸ: ਅਮਰਜੀਤ ਸਿੰਘ, ਡੀ.ਡੀ.ਪੀ.ਓ. ਸ੍ਰੀ ਸੰਦੀਪ ਮਲਹੋਤਰਾ, ਡਿਪਟੀ ਡਾਇਰੈਕਟਰ ਬਾਗਬਾਨੀ ਸ: ਜਸਪਾਲ ਸਿੰਘ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਉਨਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਅਤੇ ਸ਼ਹੀਦ ਨੂੰ ਸ਼ਰਧਾ ਭੇਟ ਕਰਨ।