ਨਸ਼ਿਆ ਨੂੰ ਠੱਲ੍ਹ ਪਾਉਣ ਲਈ ਜਨਤਾ ਨੂੰ ਪੁਲਿਸ ਦਾ ਸਹਿਯੋਗ ਦੇਣਾ ਚਾਹੀਦਾ – ਡੀ.ਐਸ.ਪੀ ਰਾਵਿੰਦਰ ਸਿੰਘ

ਖ਼ਬਰ ਸ਼ੇਅਰ ਕਰੋ
035633
Total views : 131888

ਸ਼ਹਿਰ ਨੂੰ ਪੇਸ਼ ਆ ਰਹੀਆ ਸਮੱਸਿਆਵਾਂ ਦਾ ਵੀ ਜਲਦ ਹੱਲ ਕੀਤਾ ਜਾਵੇਗਾ — 

ਜੰਡਿਆਲਾ ਗੁਰੂ, 08 ਫਰਵਰੀ-( ਸਿਕੰਦਰ ਮਾਨ )- ਸਬ ਡਵੀਜ਼ਨ ਜੰਡਿਆਲਾ ਗੁਰੂ ਦੇ ਡੀ.ਐਸ.ਪੀ. ਸ. ਰਾਵਿੰਦਰ ਸਿੰਘ ਨੇ ‘ਨਸੀਹਤ ਟੂਡੇ’ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਪੁਲਿਸ ਜਨਤਾ ਦੀ ਜਾਨ ਮਾਲ ਦੀ ਰਾਖੀ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਭੈੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਦਾ ਕੋਈ ਲਿਹਾਜ ਨਹੀ ਕੀਤਾ ਜਾਵੇਗਾ।

ਡੀ.ਐਸ.ਪੀ. ਸ. ਰਾਵਿੰਦਰ ਸਿੰਘ ਨੇ ਕਿਹਾ ਕਿ ਜਨਤਾ ਨੂੰ ਪੁਲਿਸ ਦਾ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਜੋ ਨਸ਼ਿਆ ਨੂੰ ਠੱਲ੍ਹ ਪਾਈ ਜਾ ਸਕੇ।  ਉਨਾਂ ਕਿਹਾ ਕਿ ਪੁਲਿਸ ਵੱਲੋਂ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਵੀ ਯੋਜਨਾਂ ਬਣਾਈ ਜਾ ਰਹੀ ਹੈ। ਇਸ ਤੋ ਇਲਾਵਾ ਸ਼ਹਿਰ ਵਿੱਚ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਜਾਇਜ ਕਬਜਿਆਂ ਨੂੰ ਵੀ ਨਗਰ ਕੌਂਸਲ ਦੀ ਮਦਦ ਨਾਲ ਛੁਡਾਊਣ ਲਈ ਜਲਦ ਕਾਰਵਾਈ ਕੀਤੀ ਜਾਵੇਗੀ।