ਜੇਕਰ ਸਰਕਾਰ 13 ਫਰਵਰੀ ਤੋਂ ਪਹਿਲਾਂ ਮੀਟਿੰਗ ਬੁਲਾ ਕੇ ਸਾਡੇ ਮੁੱਦਿਆਂ ਦਾ ਹੱਲ ਕਰਦੀ ਹੈ ਤਾਂ ਠੀਕ- ਨਹੀਂ ਤਾਂ 13 ਫਰਵਰੀ ਦਾ ਪ੍ਰੋਗਰਾਮ ਉਸੇ ਤਰ੍ਹਾਂ ਹੀ ਰਹੇਗਾ ਜਾਰੀ – ਪੰਧੇਰ, ਡੱਲੇਵਾਲ

ਖ਼ਬਰ ਸ਼ੇਅਰ ਕਰੋ
039598
Total views : 138172

ਚੰਡੀਗੜ੍ਹ , 08 ਫਰਵਰੀ – ਕੇਂਦਰੀ ਮੰਤਰੀ ਪਿਊਸ਼ ਗੋਇਲ, ਨਿਤਿਆਨੰਦ ਰਾਏ, ਅਰਜੁਨ ਮੁੰਡਾ ਅਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਅੱਜ ਦੇਰ ਸ਼ਾਮ ਹੋਈ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅੱਜ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ  ਸਕਾਰਾਤਮਕ ਮਾਹੌਲ ਰਿਹਾ ਤੇ ਪੰਜਾਬ ਸਰਕਾਰ ਨੇ ਪਹਿਲਕਦਮੀ ਕੀਤੀ।

ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਆਪਣੀਆਂ ਸਾਰੀਆਂ ਮੰਗਾਂ ਨੂੰ ਤੱਥਾਂ ਸਮੇਤ ਵਿਸਥਾਰ ਸਹਿਤ ਪੇਸ਼ ਕੀਤਾ। ਸਰਕਾਰ ਨੇ ਸਾਡੀ ਗੱਲ ਸੁਣੀ ਅਤੇ ਕਿਹਾ ਕਿ ਉਹ ਸਾਡੇ ਸਾਰੇ ਤੱਥਾਂ ਦੀ ਗੰਭੀਰਤਾ ਨਾਲ ਜਾਂਚ ਵਿਚਾਰ ਕਰਨਗੇ। ਉਨਾਂ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਇਕ ਹੋਰ ਮੀਟਿੰਗ ਹੋਵੇਗੀ । ਜੇਕਰ ਸਰਕਾਰ 13 ਫਰਵਰੀ ਤੋਂ ਪਹਿਲਾਂ ਮੀਟਿੰਗ ਬੁਲਾ ਕੇ ਸਾਡੇ ਮੁੱਦਿਆਂ ਦਾ ਹੱਲ ਕਰਦੀ ਹੈ ਤਾਂ ਠੀਕ ਹੈ। ਨਹੀਂ ਤਾਂ ਸਾਡਾ 13 ਫਰਵਰੀ ਦਾ ਪ੍ਰੋਗਰਾਮ ਉਸੇ ਤਰ੍ਹਾਂ ਹੀ ਜਾਰੀ ਰਹੇਗਾ।