ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ 11 ਫਰਵਰੀ ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮ: ਸ਼੍ਰੀ ਗੋਇੰਦਵਾਲ ਸਾਹਿਬ ਸੂਬੇ ਦੇ ਲੋਕਾਂ ਨੂੰ ਕਰਨਗੇ ਸਮਰਪਿਤ

ਖ਼ਬਰ ਸ਼ੇਅਰ ਕਰੋ
052409
Total views : 169533

ਚੰਡੀਗੜ੍ਹ, 09 ਫਰਵਰੀ – ਬਿਜਲੀ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ੳ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਮਿਤੀ 11 ਫਰਵਰੀ 2024 ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ) ਸ਼੍ਰੀ ਗੋਇੰਦਵਾਲ ਸਾਹਿਬ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ।

ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ 12 ਜਨਵਰੀ 2024 ਨੂੰ ਜੀ.ਏ.ਟੀ.ਪੀ.ਐਲ ਨੂੰ ਸ਼ਾਮਲ ਕੀਤਾ ਸੀ ਅਤੇ 07 ਫਰਵਰੀ 2024 ਨੂੰ ਅਧਿਗਹ੍ਰਿਣ ਪ੍ਰਕਿਰਿਆ ਪੂਰੀ ਹੋਣ ਨਾਲ ਜੀ.ਵੀ.ਕੇ ਪਾਵਰ ( ਸ਼੍ਰੀ ਗੋਇੰਦਵਾਲ ਸਾਹਿਬ) ਲਿਮਟਿਡ ਜੀ. ਏ. ਟੀ. ਪੀ.ਐਲ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਬਣ ਗਈ ਹੈ।