ਪੰਜਾਬ ਸਕੂਲ ਬੋਰਡ ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਧਾਰਾ 144 ਤਹਿਤ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ

ਖ਼ਬਰ ਸ਼ੇਅਰ ਕਰੋ
035609
Total views : 131856

ਗੁਰਦਾਸਪੁਰ, 9 ਫਰਵਰੀ – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਹਰਵੀਂ ਦੀਆਂ ਪ੍ਰੀਖਿਆਂ 13 ਫਰਵਰੀ 2024 ਤੋਂ 30 ਮਾਰਚ 2024 ਤੱਕ ਬੋਰਡ ਵੱਲੋਂ ਸਥਾਪਤ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ’ਤੇ ਮਿਤੀ 13 ਫਰਵਰੀ 2024 ਤੋਂ 30 ਮਾਰਚ 2024 ਤੱਕ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਉਨ੍ਹਾਂ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗਾ ਜੋ ਇਨ੍ਹਾਂ ਪ੍ਰੀਖਿਆਵਾਂ ਵਿੱਚ ਡਿਊਟੀ ’ਤੇ ਹੋਣਗੇ। ਇਹ ਹੁਕਮ ਇਕਤਰਫਾ ਪਾਸ ਕਰਕੇ ਸਮੂਹ ਸਧਾਰਨ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ।