




Total views : 148971







ਜੰਡਿਆਲਾ ਗੁਰੂ, 08 ਫਰਵਰੀ-(ਸਿਕੰਦਰ ਮਾਨ)- ਐਸ. ਐਚ.ੳ ਜੰਡਿਆਲਾ ਗੁਰੂ ਇੰਸਪੈਕਟਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਅੰਮ੍ਰਿਤਸਰ (ਦਿਹਾਤੀ) ਸ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਡੀ.ਐਸ.ਪੀ. ਜੰਡਿਆਲਾ ਸ. ਰਾਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਥਾਣਾ ਜੰਡਿਆਲਾ ਗੁਰੂ ਵੱਲੋਂ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿੰਨਾਂ ਖਿਲਾਫ ਵੱਖ ਵੱਖ ਮਾਮਲੇ ਦਰਜ ਕਰਕੇ ਦੋਸ਼ੀਆ ਨੂੰ ਏ.ਐਸ.ਆਈ ਰਾਜਬੀਰ ਸਿੰਘ ਤੇ ਪੁਲਿਸ ਮੁਲਾਜ਼ਮਾਂ ਵੱਲੋਂ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ।






