Flash News
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਹੰਦਾਲ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪਾਏ ਗਏ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉੱਦਮਤਾ ਨੂੰ ਸਮਰਪਿਤ ਸਮਾਗਮ ‘ਚ ਕੀਤੀ ਸ਼ਿਰਕਤ-

ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅੱਜ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ- ਈ.ਟੀ.ਓ.

ਖ਼ਬਰ ਸ਼ੇਅਰ ਕਰੋ
050284
Total views : 166229

ਅੰਮ੍ਰਿਤਸਰ , 10 ਫਰਵਰੀ -(ਡਾ. ਮਨਜੀਤ ਸਿੰਘ,  ਸਿਕੰਦਰ ਮਾਨ)- ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਦੌਰਾ ਕਰਦੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅੱਜ 11 ਫਰਵਰੀ ਨੂੰ 540 ਮੈਗਾਵਾਟ ਸਮਰੱਥਾ ਵਾਲੇ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ।
ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 12 ਜਨਵਰੀ, 2024 ਨੂੰ ਜੀਏਟੀਪੀਐਲ ਨੂੰ ਸ਼ਾਮਲ ਕੀਤਾ ਸੀ ਅਤੇ 07 ਫਰਵਰੀ, 2024 ਨੂੰ ਅਧਿਗਹ੍ਰਿਣ ਪ੍ਰਕਿਰਿਆ ਪੂਰੀ ਹੋਣ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਜੀ.ਏ.ਟੀ.ਪੀ.ਐਲ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਦਾ ਇਹ ਤਾਪ ਬਿਜਲੀ ਘਰ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੀ ਜਾਇਦਾਦ ਹੈ। ਉਨ੍ਹਾਂ ਕਿਹਾ ਕਿ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਤ ਇਸ ਥਰਮਲ ਪਲਾਂਟ ਦਾ ਨਾਮ ਵੀ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਵੱਲੋਂ ਕੀਤੇ ਗਏ 3000 ਕਰੋੜ ਰੁਪਏ ਦੀ ਦੇਣਦਾਰੀ ਵਾਲੇ ਕੇਸ ਖਤਮ ਹੋ ਜਾਣਗੇ, ਇਸ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਬਿਜਲੀ ਦਰ੍ਹਾਂ ਦੇ ਅਚਾਨਕ ਵਾਧੇ ਵਾਲੇ ਝਟਕਿਆਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ ਉਥੇ ਹੀ ਬਿਜਲੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ।

ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਪਲਾਂਟ ਨੂੰ ਕਿਫ਼ਾਇਤੀ ਢੰਗ ਨਾਲ ਚਲਾਉਣ ਲਈ ਪਛਵਾੜਾ ਖਾਣ ਵਿੱਚੋਂ ਕੋਲਾ ਮੁਹੱਈਆ ਕਰਵਾਉਣ ਲਈ ਕੇਂਦਰੀ ਬਿਜਲੀ ਮੰਤਰਾਲੇ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਨੂੰ ਲਗਭਗ 300 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਤਾਪ ਬਿਜਲੀ ਘਰ ਕੋਲ ਕਰੀਬ 1100 ਏਕੜ ਜ਼ਮੀਨ ਹੈ, ਜਿਸ ਵਿੱਚੋਂ 700 ਏਕੜ ਜ਼ਮੀਨ ਪ੍ਰਾਜੈਕਟ ਦੀ ਉਸਾਰੀ ਲਈ ਵਰਤੀ ਜਾ ਚੁੱਕੀ ਹੈ ਅਤੇ 400 ਏਕੜ ਦੇ ਕਰੀਬ ਅਜੇ ਵੀ ਅਣਵਰਤੀ ਪਈ ਹੈ।