Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ ਸਕੀਮ’ ਦਾ ਆਗਾਜ਼

ਖ਼ਬਰ ਸ਼ੇਅਰ ਕਰੋ
043974
Total views : 148935

ਪਹਿਲੇ ਪੜਾਅ ਵਿੱਚ 25 ਲੱਖ ਲਾਭਪਾਤਰੀਆਂ ਨੂੰ ਹੋਵੇਗਾ ਫਾਇਦਾ-

ਰਾਸ਼ਨ ਵੰਡਣ ਵਾਲੇ ਵਿਸ਼ੇਸ਼ ਵਾਹਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ-

ਸਲਾਣਾ ਦੁੱਲਾ ਸਿੰਘ (ਫਤਹਿਗੜ੍ਹ ਸਾਹਿਬ), 10 ਫਰਵਰੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਿੰਡ ਸਲਾਣਾ ਦੁੱਲਾ ਸਿੰਘ ਦੀ ਦਵਿੰਦਰ ਕੌਰ ਨੂੰ ਰਾਸ਼ਨ ਦੀ ਕਿੱਟ ਸੌਂਪ ਕੇ ਸੂਬੇ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੇ ਨਵੇਂ ਇਨਕਲਾਬੀ ਕਦਮ ਦਾ ਆਗਾਜ਼ ਕੀਤਾ।

ਇਸ ਲੋਕ ਪੱਖੀ ਸਕੀਮ ਨੂੰ ਚਿਤਵਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਹੁਣ ਲੋਕਾਂ ਨੂੰ ਘਰ ਬੈਠਿਆਂ ਹੀ ਰਾਸ਼ਨ ਮਿਲਣਾ ਸ਼ੁਰੂ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਹੁਣ ਬੀਤੇ ਚੁੱਕੇ ਹਨ ਜਦੋਂ ਲੋਕਾਂ ਨੂੰ ਕੌਮੀ ਸੁਰੱਖਿਆ ਐਕਟ ਦੇ ਤਹਿਤ ਮਿਲਦੇ ਰਾਸ਼ਨ ਨੂੰ ਲੈਣ ਲਈ ਢੇਰ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਲੋਕਾਂ ਨੂੰ ਆਪਣੇ ਕੰਮ-ਧੰਦੇ ਛੱਡ ਕੇ ਜਾਂ ਸਮਾਂ ਨਾ ਮਿਲਦਾ ਹੋਣ ਕਰਕੇ ਬਹੁਤੀ ਵਾਰ ਅਨਾਜ ਲੈਣ ਲਈ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਅੱਗੇ ਜਾ ਕੇ ਪੈਕ ਹੋਏ ਆਟੇ ਦੀ ਵੰਡ ਸ਼ੁਰੂ ਹੋਣ ਨਾਲ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ ਜਿਸ ਨਾਲ ਹੁਣ ਲੋਕਾਂ ਨੂੰ ਰਾਸ਼ਨ ਲੈਣ ਲਈ ਖਾਸ ਤੌਰ ਉਤੇ ਬੇਮੌਸਮੇ ਹਾਲਤਾਂ ਵਿੱਚ ਕਤਾਰਾਂ ਵਿੱਚ ਖੜ੍ਹਨ ਦੀ ਲੋੜ ਹੀ ਨਹੀਂ ਪਵੇਗੀ। ਇਸ ਨਾਲ ਨਾ ਸਿਰਫ ਲੋਕਾਂ ਨੂੰ ਘਰ ਬੈਠਿਆਂ ਪੌਸ਼ਟਿਕ ਅਨਾਜ ਮਿਲਣਾ ਯਕੀਨੀ ਬਣੇਗਾ ਸਗੋਂ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਵੀ ਬੱਚਤ ਹੋਵੇਗੀ। ਰਾਸ਼ਨ ਦੇਣ ਮੌਕੇ ਲਾਭਪਾਤਰੀ ਨੂੰ ਰਾਸ਼ਨ ਦੇ ਭਾਰ ਵਾਲੀ ਰਸੀਦ ਦੇਣ ਸਮੇਤ ਹੋਰ ਸਾਰੀਆਂ ਲੋੜੀਂਦੀਆਂ ਵਿਵਸਥਾਵਾਂ ਦੀ ਬਾਇਓਮੈਟ੍ਰਿਕ ਪ੍ਰਮਾਣਿਕਤਾ ਹੋਵੇਗੀ।

‘ਘਰ-ਘਰ ਰਾਸ਼ਨ’ ਪਹੁੰਚਾਉਣ ਦੀ ਸਕੀਮ ‘ਮਾਡਲ ਫੇਅਰ ਪ੍ਰਾਈਸ ਸ਼ਾਪਜ਼’ ਦੇ ਰਾਹੀਂ ਸ਼ੁਰੂ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਪੰਜਾਬ ਸਟੇਟ ਕੋਆਪ੍ਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡਰੇਸ਼ਨ ਲਿਮਟਡ (ਮਾਰਕਫੈੱਡ) ਵੱਲੋਂ ਸਿਖਰਲੇ ਸਹਿਕਾਰੀ ਅਦਾਰੇ ਵਜੋਂ ਚਲਾਇਆ ਜਾਵੇਗਾ ਅਤੇ ਕੌਮੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਸਹਿਕਾਰੀ ਸੰਸਥਾਵਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਇਸ ਵੇਲੇ ਅਜਿਹੀਆਂ 600 ਮਾਡਲ ਫੇਅਰ ਪ੍ਰਾਈਸ ਸ਼ਾਪਜ਼ ਤਿਆਰ ਹਨ ਜਦਕਿ ਮਗਨਰੇਗਾ ਰਾਹੀਂ ਅਜਿਹੀਆਂ 200 ਹੋਰ ਸ਼ਾਪਜ਼ ਤਿਆਰ ਕੀਤੀਆਂ ਜਾਣਗੀਆਂ। ਇਸ ਸਕੀਮ ਦੀ ਵਿਲੱਖਣ ਖੂਬੀ ਇਹ ਹੈ ਕਿ ਲਾਭਪਾਤਰੀ ਨੂੰ ਉਨ੍ਹਾਂ ਦੇ ਪਿੰਡ ਵਿੱਚ ਰਾਸ਼ਨ ਦੀ ਸਪਲਾਈ ਬਾਰੇ ਐਸ.ਐਮ.ਐਸ. ਜ਼ਰੀਏ ਅਗਾਊਂ ਸੂਚਿਤ ਕੀਤਾ ਜਾਵੇਗਾ।