Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਲੁਧਿਆਣਾ ਵੱਲੋਂ ਕੀਤੀ ਗਈ ਕੈਂਪਸ ਪਲੇਸਮੈਂਟ ਡਰਾਈਵ

ਖ਼ਬਰ ਸ਼ੇਅਰ ਕਰੋ
046250
Total views : 154252

ਬਟਾਲਾ, 11 ਫਰਵਰੀ – ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲਿਆਂ ਤਹਿਤ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਅਤੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਦੀ ਦੇਖਰੇਖ ਹੇਠ ਕਾਲਜ ਵਿਖੇ ਵਰਧਮਾਨ ਸਪੈਸ਼ਲ ਸਟੀਲਜ਼ ਲੁਧਿਆਣਾ ਵੱਲੋਂ ਵਿਦਿਆਰਥੀਆਂ ਲਈ ਕੈਂਪਸ ਪਲੇਸਮੈਂਟ ਡਰਾਇਵ ਕੀਤੀ ਗਈ ।
ਇਸ ਮੌਕੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਨੇ ਦੱਸਿਆ ਕਿ ਕੰਪਨੀ ਤੋਂ ਆਏ ਐਚ ਆਰ ਮੈਡਮ ਮਨਜੀਤ ਕੌਰ, ਸੀਨੀਅਰ ਮੈਨੇਜਰ ਨਿਤਿਸ਼ ਕੁਮਾਰ ਅਤੇ ਮੈਨੇਜਰ ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀ ਕੰਪਨੀ ਬਾਰੇ ਪੂਰੀ ਜਾਣਕਾਰੀ ਦੇਣ ਉਪਰੰਤ ਉਨ੍ਹਾਂ ਦਾ ਲਿਖਤੀ ਟੈਸਟ ਅਤੇ ਇਟੰਰਵਿਊ ਲਈ ਅਤੇ 06 ਵਿਦਿਆਰਥੀ ਨੌਕਰੀ ਲਈ ਸ਼ਾਰਟਲਿਸਟ ਕੀਤੇ ਗਏ। ਸ਼ਾਰਟਲਿਸਟ ਹੋਏ ਵਿਦਿਆਰਥੀ ਫਾਈਨਲ ਇੰਟਰਵਿਊ ਲਈ ਕੰਪਨੀ ਵਿਖੇ ਜਾਣਗੇ। ਪਲੇਸਮੈਂਟ ਅਫਸਰ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਵਿਦਿਆਰਥੀਆਂ ਨੂੰ ਕੋਰਸ ਦੌਰਾਨ ਕਾਲਜ ਵਿੱਚੋਂ ਹੀ ਨੌਕਰੀ ਦਿਵਾਉਣ ਲਈ ਪਲੇਸਮੈਂਟ ਸੈੱਲ ਪੂਰੀ ਤਰ੍ਹਾਂ ਯਤਨਸ਼ੀਲ ਹੈ। ਪਲੇਸਮੈਂਟ ਸੈਲ ਵੱਲੋਂ ਵੱਖ ਵੱਖ ਕੰਪਨੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਕਾਲਜ ਵਿਚ ਕੈਂਪਸ ਪਲੇਸਮੈਂਟ ਕਰਨ ਦਾ ਸੱਦਾ ਦਿੱਤਾ ਜਾਂਦਾ ਹੈ।
ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਅਤੇ ਪਲੇਸਮੈਂਟ ਸੈੱਲ ਵਲੋਂ ਆਏ ਹੋਏ ਨੁਮਾਇੰਦਿਆਂ ਨੂੰ ਸਨਮਾਨ ਚਿਨ੍ਹੰ ਭੇਟ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਅਤੇ ਆਸ ਜਤਾਈ ਕਿ ਅਗਲੇ ਸਾਲਾਂ ਵਿੱਚ ਵੀ ਕੰਪਨੀ ਕਾਲਜ ਵਿੱਚ ਆ ਕੇ ਵਿਦਿਆਰਥੀਆਂ ਲਈ ਕੈਂਪਸ ਪਲੇਸਮੈਂਟ ਡਰਾਇਵ ਕਰਨਗੇ।
ਇਸ ਮੌਕੇ ਪਲੇਸਮੈਂਟ ਸੈਲ ਦੇ ਮੈਂਬਰ ਅਤੇ ਸਪੋਰਟਸ ਅਫਸਰ ਜਗਦੀਪ ਸਿੰਘ, ਅੰਗਦਪ੍ਰੀਤ ਸਿੰਘ, ਹੁਨਰਬੀਰ ਸਿੰਘ, ਨਵਜੋਤ ਸਲਾਰਿਆ ਤੋਂ ਇਲਾਵਾ ਐਨ ਐਸ ਐਸ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਅਤੇ ਅਸਟੇਟ ਅਫਸਰ ਸਾਹਿਬ ਸਿੰਘ ਵੀ ਮੌਜੂਦ ਸਨ ।