ਕਿਸਾਨ ਸੰਘਰਸ਼ ਦੀ ਸਫਲਤਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ

ਖ਼ਬਰ ਸ਼ੇਅਰ ਕਰੋ
035609
Total views : 131856

ਅੰਮ੍ਰਿਤਸਰ, 11 ਫਰਵਰੀ-(ਡਾ. ਮਨਜੀਤ  ਸਿੰਘ)- ਕਿਸਾਨ ਜਥੇਬੰਦੀਆਂ ਵਲੋਂ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦੇ ਦਿੱਤੇ ਸੱਦੇ ਤਹਿਤ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨ ਸੰਘਰਸ਼ ਦੀ ਸਫਲਤਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ ।

ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ 13 ਫਰਵਰੀ ਨੂੰ ਦਿੱਲੀ ਮਾਰਚ 2 ਕੱਢਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਦੋ ਸਾਲ ਪਹਿਲਾਂ ਕਿਸਾਨਾਂ ਨਾਲ ਉਨਾਂ ਦੀਆਂ ਮੰਗਾਂ ਪ੍ਰਵਾਨ ਕਰਨ ਸੰਬੰਧੀ ਵਾਅਦਾ ਕੀਤਾ ਗਿਆ ਸੀ,  ਪ੍ਰੰਤੂ ਉਸ ਵਾਅਦੇ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।  ਜਿਸ ਨੂੰ ਲੈ ਕੇ ਕਿਸਾਨਾਂ ਵਲੋਂ ਮੁੜ ਦਿੱਲੀ ਮਾਰਚ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿਚ 12 ਫਰਵਰੀ ਨੂੰ ਸ਼ਾਮ 5 ਵਜੇ ਕਿਸਾਨ ਜਥੇਬੰਦੀਆਂ ਨਾਲ ਕੇਂਦਰ ਸਰਕਾਰ ਦੇ ਮੰਤਰੀਆਂ ਦੀ ਚੰਡੀਗੜ੍ਹ ਵਿਖੇ ਮੀਟਿੰਗ ਹੋ ਰਹੀ ਹੈ ।