Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਪੈਂਥਰ ਡਿਵੀਜ਼ਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਚ ਸਾਬਕਾ ਸੈਨਿਕਾਂ ਅਤੇ ਉਨਾਂ ਦੇ ਆਸ਼ਰਿਤਾਂ ਲਈ ਰੈਲੀ

ਖ਼ਬਰ ਸ਼ੇਅਰ ਕਰੋ
051815
Total views : 168711

ਅੰਮ੍ਰਿਤਸਰ, 11 ਫਰਵਰੀ -( ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਭਾਰਤੀ ਫੌਜ਼ ਹਮੇਸ਼ਾਂ ਆਪਣੇ ਸੈਨਿਕਾਂ ਲਈ ਖੜੀ ਹੁੰਦੀ ਹੈ ਭਾਵੇਂ ਉਹ ਸੇਵਾ ਵਿੱਚ ਹੋਣ ਜਾਂ ਸੇਵਾਮੁਕਤੀ ਤੋਂ ਬਾਅਦ । ਸਟੇਸ਼ਨ ਹੇਡਕੁਆਰਟਰ, ਅੰਮ੍ਰਿਤਸਰ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਵੀਰ ਮਾਤਾਵਾਂ ਲਈ ਪੈਂਥਰ ਡਿਵੀਜ਼ਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਚ 10 ਫਰਵਰੀ ਨੂੰ ਰੈਲੀ ਕੀਤੀ ਗਈ। ਰੈਲੀ ਦਾ ਉਦੇਸ਼ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਵੀਰ ਮਾਤਾਵਾਂ ਨੂੰ ਸੇਵਾਮੁਕਤੀ ਤੋਂ ਬਾਅਦ ਮਿਲਣ ਵਾਲੇ ਲਾਭਾਂ ਦੀ ਜਾਣਕਾਰੀ ਦੇਣਾ, ਸ਼ਿਕਾਇਤਾਂ ਦਾ ਨਿਪਟਾਰਾ ਕਰਨਾ, ਦਸਤਾਵੇਜ਼ਾਂ ਦੀਆਂ ਗੜਬੜੀਆਂ ਠੀਕ ਕਰਵਾਉਣਾ ਅਤੇ ਵੱਖ-ਵੱਖ ਰਿਕਾਰਡ ਦਫਤਰਾਂ ਤੇ ਆਰਮੀ ਪੈਂਨਸ਼ਨ ਦਫਤਰਾਂ ਦੀ ਸਹਾਇਤਾ ਨਾਲ ਪੈਂਨਸ਼ਨ ਨਾਲ ਜੁੜੀਆਂ ਹੋਈਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਸੀ।
ਲੋੜਵੰਦਾਂ ਨੂੰ ਜ਼ਰੂਰੀ ਅਤੇ ਤੁਰੰਤ ਮੈਡੀਕਲ ਸਹੂਲਤ ਪ੍ਰਦਾਨ ਕਰਨ ਲਈ ਇਕ ਮੈਡੀਕਲ ਕੈਂਪ ਵੀ ਲਗਾਇਆ ਗਿਆ । ਨਾਲ ਹੀ ਦੁਪਹਿਰ ਦੇ ਖਾਣੇ ਦਾ ਵੀ ਪ੍ਰਬੰਧ ਕੀਤਾ ਗਿਆ । ਇਸ ਰੈਲੀ ਨਾਲ ਸਾਰੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਵੀਰ ਮਾਤਾਵਾਂ ਨੂੰ ਉਨਾਂ ਦੇ ਬਲਿਦਾਨ ਅਤੇ ਨਿਰਸਵਾਰਥ ਸੇਵਾ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ ਗਿਆ । ਰੈਲੀ ਵਿਚ ਵੱਡੀ ਗਿਣਤੀ ਵਿਚ ਸਾਬਕਾ ਸੈਨਿਕ, ਵੀਰ ਨਾਰੀਆਂ, ਵੀਰ ਮਾਤਾਵਾਂ ਅਤੇ ਉਨਾਂ ਦੇ ਆਸ਼ਰਿਤਾਂ ਸ਼ਾਮਿਲ ਹੋਏ। ਇਹ ਰੈਲੀ ਫੌਜ ਲਈ ਬਜ਼ੁਰਗਾਂ ਦੇ ਮਾਰਗਦਰਸ਼ਨ, ਉਨ੍ਹਾਂ ਨੂੰ ਸਿੱਖਿਅਤ ਕਰਨ ਅਤੇ ਉਨ੍ਹਾਂ ਦੇ ਆਸ਼ਰਤਾਂ ਨੂੰ ਇਕ ਸਨਮਾਨਜਨਕ ਜੀਵਨ ਬਤੀਤ ਕਰਨ ਦੇ ਯੋਗ ਬਣਾਉਣ ਦੇ ਇਕ ਮੌਕੇ ਵਜੋਂ ਵੇਖਿਆ ਜਾ ਰਿਹਾ ਹੈ । ਪੈਂਥਰ ਡਿਵੀਜ਼ਨ ਦੇ ਜਨਰਲ ਅਫਸਰ ਕਮਾਂਡਿੰਗ ਮੇਜਰ ਜਰਨਲ ਮੁਕੇਸ਼ ਸ਼ਰਮਾ ਨੇ ਸਾਰਿਆਂ ਨੂੰ ਭਰੋਸਾ ਦਿਵਾਇਆ ਕਿ ਪੈਂਥਰ ਡਿਵੀਜ਼ਨ ਹਮੇਸ਼ਾਂ ਉਨ੍ਹਾਂ ਦੀ ਮਦਦ ਲਈ ਖੜ੍ਹੀ ਰਹੇਗੀ ।