ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ’ਚ ਬਦਲਾਅ : ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
035609
Total views : 131856

3 ਤੋਂ 15 ਜਨਵਰੀ ਤੱਕ ਸੇਵਾ ਕੇਂਦਰ ਸਵੇਰੇ 9.30 ਵਜੇ ਤੋਂ ਸ਼ਾਮ 5.00 ਵਜੇ ਤੱਕ ਖੁੱਲ੍ਹਣਗੇ
ਹੁਸ਼ਿਆਰਪੁਰ, 2 ਜਨਵਰੀ– ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੌਸਮ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ’ਚ ਬਦਲਾਅ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਤੇ ਧੁੰਦ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦਾ ਸਮਾਂ 3 ਤੋਂ 15 ਜਨਵਰੀ 2024 ਤੱਕ ਸਾਢੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ ਗਿਆ ਹੈ। ਇਸ ਲਈ ਸੇਵਾ ਕੇਂਦਰਾਂ ’ਚ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਸਮੇਂ ਦਰਮਿਆਨ ਹੀ ਸੇਵਾ ਕੇਂਦਰਾਂ ਵਿਚ ਆਪਣੇ ਕੰਮ ਕਰਵਾਉਣ ਲਈ ਆਉਣ।