ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਮੁਕੰਮਲ ਕਰ ਲਏ ਗਏ – ਹਰਭਜਨ ਸਿੰਘ ਈ.ਟੀ.ਓ

ਖ਼ਬਰ ਸ਼ੇਅਰ ਕਰੋ
035606
Total views : 131852

ਚੰਡੀਗੜ੍ਹ,  13 ਫਰਵਰੀ – ਸ. ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ-2 ਵਿਖੇ ਲੋਕ ਨਿਰਮਾਣ ਵਿਭਾਗ ਦੀ ਸਮੀਖਿਆ ਮੀਟਿੰਗ ਕੀਤੀ।
ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਮੁਕੰਮਲ ਕਰ ਲਏ ਗਏ ਹਨ ਅਤੇ ਬਾਕੀ ਰਹਿੰਦੇ 1954 ਕਿਲੋਮੀਟਰ ਦੇ ਕਾਰਜ ਜਲਦ ਮੁਕੰਮਲ ਕਰ ਲਏ ਜਾਣਗੇ।

ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਾ ਸਿਰਫ ਸੂਬੇ ਵਿੱਚ ਬੇਹਤਰੀਨ ਮੁਢਲੇ ਢਾਂਚੇ ਦੇ ਵਿਕਾਸ ਲਈ ਵਚਨਬੱਧ ਹੈ ਬਲਕਿ ਲੋਕਾਂ ਦੇ ਪੈਸੇ ਨੂੰ ਪੂਰੀ ਪਾਰਦਰਸ਼ੀ ਪ੍ਰਕ੍ਰਿਆ ਅਤੇ ਇਮਾਨਦਾਰੀ ਨਾਲ ਖਰਚਿਆ ਜਾ ਰਿਹਾ ਹੈ।