ਸ਼੍ਰੋਮਣੀ ਅਕਾਲੀ ਦਲ ਦੀ ਭਲਕੇ 15 ਫਰਵਰੀ ਦੀ ‘ਪੰਜਾਬ ਬਚਾਓ ਯਾਤਰਾ’ ਮੁਲਤਵੀ

ਖ਼ਬਰ ਸ਼ੇਅਰ ਕਰੋ
048060
Total views : 161427

ਚੰਡੀਗੜ੍ਹ, 14 ਫਰਵਰੀ – ਪੰਜਾਬ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਦਿਹਾਤੀ ਅਤੇ ਫਰੀਦਕੋਟ ਵਿਧਾਨ ਸਭਾ ਹਲਕਿਆਂ ਦੀ ਭਲਕੇ ਮਿਤੀ 15 ਫਰਵਰੀ ਦੀ ‘ਪੰਜਾਬ ਬਚਾਓ ਯਾਤਰਾ’ ਮੁਲਤਵੀ ਕਰ ਦਿੱਤੀ ਹੈ।

ਸਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਉਨ੍ਹਾਂ ਨੇ ਭਲਕੇ 15 ਫਰਵਰੀ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੁਪਹਿਰ 2 ਵਜੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ।