Total views : 131859
ਚੰਡੀਗੜ੍ਹ, 15 ਫਰਵਰੀ- ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਅੱਜ ਦੀ ਮੀਟਿੰਗ ਵਿੱਚ ਅਸੀਂ ਪੂਰੀ ਤਰ੍ਹਾਂ ਹਾਂ-ਪੱਖੀ ਰਵੱਈਏ ਨਾਲ ਸ਼ਾਮਲ ਹੋਣ ਜਾ ਰਹੇ ਹਾਂ ਅਤੇ ਸਾਨੂੰ ਪੂਰਾ ਭਰੋਸਾ ਹੈ ਕਿ ਇਸ ਵਿਚੋਂ ਕੋਈ ਸਕਾਰਾਤਮਕ ਹੱਲ ਜ਼ਰੂਰ ਨਿਕਲੇਗਾ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਨਾਲ (ਮੰਤਰੀਆਂ ਨਾਲ) ਗੱਲਬਾਤ ਕਰਨ ਤਾਂ ਜੋ ਅਸੀਂ ਆਪਣੀਆਂ ਮੰਗਾਂ ਦੇ ਹੱਲ ਤੱਕ ਪਹੁੰਚ ਸਕੀਏ। ਨਹੀਂ ਤਾਂ ਸਾਨੂੰ ਦਿੱਲੀ ਵਿਚ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ।