ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਆਵਾਜਾਈ ਫਰੀ —

ਖ਼ਬਰ ਸ਼ੇਅਰ ਕਰੋ
048054
Total views : 161400

ਜੰਡਿਆਲਾ ਗੁਰੂ, 15 ਫਰਵਰੀ (ਸਿਕੰਦਰ ਮਾਨ)- ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਟੋਲ ਟੈਕਸ ਬੈਰੀਅਰ ਫਰੀ ਕੀਤੇ ਜਾਣ ਦੇ ਸੱਦੇ ਤਹਿਤ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਕਾਮਰੇਡ ਲਖਬੀਰ ਸਿੰਘ ਨਿਜਾਮਪੁਰਾ ਦੀ ਅਗਵਾਈ ਹੇਠ ਆਵਾਜਾਈ ਲਈ ਫਰੀ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਕਿਸਾਨ ਆਗੂ ਕਾਮਰੇਡ ਲਖਬੀਰ ਸਿੰਘ ਨਿਜਾਮਪੁਰਾ ਨੇ ਸੰਬੋਧਨ ਦੌਰਾਨ ਕੇਂਦਰ ਸਰਕਾਰ ਦੀ ਪੁਰਜੋਰ ਸ਼ਬਦਾਂ ਚ ਨਿੰਦਾ ਕਰਦਿਆ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਵੱਲੋ ਆਪਣੇ ਹੱਕਾਂ ਲਈ ਕੀਤੇ ਜਾ ਰਹੇ ਸ਼ਾਂਤਮਈ ਪ੍ਰਦਰਸ਼ਨ ਨੂੰ ਵੀ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਜਮਹੂਰੀਅਤ ਦੇ ਵਿਰੁੱਧ ਹੈ। ਇਸ ਮੌਕੇ ਤੇ ਐਸ.ਐਚ.ੳ ਜੰਡਿਆਲਾ ਮੁਖਤਿਆਰ ਸਿੰਘ ਪੁਲਿਸ ਕਰਮਚਾਰੀਆਂ ਨਾਲ ਪਹੁੰਚ ਗਏ।