Flash News
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ-
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-

ਨਿਊਜੀਲੈਂਡ ਦੇ ਆਗੂਆਂ ਨੇ ਐਡਵੋਕੇਟ ਧਾਮੀ ਨਾਲ ਸਿੱਖ ਮਸਲਿਆਂ ਸਬੰਧੀ ਕੀਤੀ ਚਰਚਾ

ਖ਼ਬਰ ਸ਼ੇਅਰ ਕਰੋ
052039
Total views : 169027

ਨਿਊਜੀਲੈਂਡ ਦੇ ਆਗੂਆਂ ਨੇ ਐਡਵੋਕੇਟ ਧਾਮੀ ਨਾਲ ਸਿੱਖ ਮਸਲਿਆਂ ਸਬੰਧੀ ਕੀਤੀ ਚਰਚਾ
ਅੰਮ੍ਰਿਤਸਰ, 15 ਫ਼ਰਵਰੀ-( ਡਾ. ਮਨਜੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਆਏ ਨਿਊਜੀਲੈਂਡ ਦੀ ਸੁਪਰੀਮ ਸਿੱਖ ਸੁਸਾਇਟੀ ਦੇ ਮੁੱਖ ਪ੍ਰਬੰਧਕ ਸ. ਦਲਜੀਤ ਸਿੰਘ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਨਿਊਜੀਲੈਂਡ ਵਿਚ ਸਿੱਖ ਮਾਮਲਿਆਂ ਅਤੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਚਰਚਾ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਦਲਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਨਿਊਜੀਲੈਂਡ ਵਿਖੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਗਲ ਕਰਦਿਆਂ ਸ. ਦਲਜੀਤ ਸਿੰਘ ਨੇ ਕਿਹਾ ਕਿ ਹਰ ਖਿੱਤੇ ਵਿਚ ਵਸਦੇ ਸਿੱਖਾਂ ਲਈ ਪੰਥ ਦੀ ਇਸ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਨੇ ਹਰ ਸਮੇਂ ਅਵਾਜ਼ ਉਠਾਈ ਹੈ। ਸੰਸਥਾ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਕਾਰਜ਼ਾਂ ਨੇ ਪੂਰੀ ਦੁਨੀਆਂ ਵਿਚ ਸਿੱਖ ਕੌਮ ਦਾ ਨਾਮ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਂਡ ਵਿਚ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਤਤਪਰ ਹੈ ਅਤੇ ਇਸ ਕਾਰਜ਼ ਲਈ ਸ਼੍ਰੋਮਣੀ ਕਮੇਟੀ ਤੋਂ ਸਹਿਯੋਗ ਦੀ ਆਸ ਕਰਦੇ ਹਾਂ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜ਼ਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਅੇਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਦਲਜੀਤ ਸਿੰਘ ਅਤੇ ਉਨ੍ਹਾਂ ਨਾਲ ਧਾਰਮਿਕ ਖੇਤਰ ਵਿਚ ਸੇਵਾਵਾਂ ਨਿਭਾਉਣ ਵਾਲੇ ਸ. ਜਤਿੰਦਰ ਸਿੰਘ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ ਤੇ ਹੋਰ ਮੌਜੂਦ ਸਨ।