Total views : 131857
ਅੰਮ੍ਰਿਤਸਰ/ਜੰਡਿਆਲਾ ਗੁਰੂ, 16 ਫਰਵਰੀ ( ਡਾ. ਮਨਜੀਤ ਸਿੰਘ, ਸਿਕੰਦਰ ਮਾਨ) – ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨ ਦੇ ਸੱਦੇ ਤਹਿਤ ਕਿਸਾਨੀ ਮੰਗਾਂ ਦੇ ਹੱਕ ਵਿਚ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਅੱਜ ਜਿਲਾ ਅੰਮ੍ਰਿਤਸਰ ਦੇ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਆਵਾਜਾਈ ਠੱਪ ਕਰ ਦਿੱਤੀ ਗਈ।
ਕਿਸਾਨਾਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਵੇਖਣ ਨੂੰ ਮਿਲਿਆ। ਅੰਮ੍ਰਿਤਸਰ- ਜਲੰਧਰ ਨੈਸ਼ਨਲ ਹਾਈਵੇ ਤੇ ਵੀ ਬੰਦ ਦਾ ਪ੍ਰਭਾਵ ਵੇਖਣ ਨੂੰ ਮਿਲਿਆ। ਕਿਸਾਨ ਜਥੇਬੰਦੀਆ ਦੇ ਆਗੂ ਵੀ ਸ਼ਾਂਤਮਈ ਢੰਗ ਨਾਲ ਲੋਕਾਂ ਨੂੰ ਬੰਦ ਦੀ ਅਪੀਲ ਕਰ ਰਹੇ।
ਮੌਕੇ ਤੇ ਡੀ.ਐਸ.ਪੀ. ਜੰਡਿਆਲਾ ਗੁਰੂ ਰਾਵਿੰਦਰ ਸਿੰਘ ਪੁਲਿਸ ਫੋਰਸ ਨਾਲ ਪਹੁੰਚੇ, ਜਿੰਨਾਂ ਕਿਸਾਨ ਆਗੂ ਦਿਲਬਾਗ ਸਿੰਘ ਰਾਜੇਵਾਲ ਨਾਲ ਗੱਲਬਾਤ ਕਰਨ ਉਪਰੰਤ ਐਮਰਜੈਂਸੀ ਜਾਣ ਵਾਲੇ ਵਾਹਨਾਂ ਨੂੰ ਲੰਘਾਇਆ ਜਾ ਰਿਹਾ ਹੈ।