Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਘਰ ਘਰ ਰਾਸ਼ਨ ਸਕੀਮ ਤਹਿਤ ਅਜਨਾਲਾ ਵਿਚ ਰਾਸ਼ਨ ਦੀ ਵੰਡ ਸ਼ੁਰੂ

ਖ਼ਬਰ ਸ਼ੇਅਰ ਕਰੋ
046249
Total views : 154251

ਅੰਮ੍ਰਿਤਸਰ/ਅਜਨਾਲਾ, 17 ਫਰਵਰੀ -( ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਸ ਦਿਨ ਤੋਂ ਹੋਂਦ ਵਿੱਚ ਆਈ ਹੈ, ਓਸੇ ਦਿਨ ਤੋਂ ਲੋਕਾਂ ਦਾ ਜੀਵਨ ਸੌਖਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਇੱਕ ਹੋਰ ਇਨਕਲਾਬੀ ਕਦਮ ਪੁੱਟਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 10 ਫਰਵਰੀ ਤੋਂ ਘਰ ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਹੁਣ ਪੰਜਾਬ ਵਿੱਚ ਘਰ ਘਰ ਮੁਫਤ ਰਾਸ਼ਨ ਵੰਡਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ।
ਅਜਨਾਲਾ ਵਿਖੇ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਕੀਮ ਸਦਕਾ ਲੋਕਾਂ ਨੂੰ ਰਾਸ਼ਨ ਲਈ ਲਾਈਨਾਂ ਵਿੱਚ ਖੜ੍ਹ ਕੇ ਉਡੀਕ ਕਰਨ ਤੋਂ ਨਿਜਾਤ ਮਿਲ ਜਾਵੇਗੀ।
ਉਨਾਂ ਨੇ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਜਾਰੀ ਰਾਸ਼ਨ ਕਾਰਡਾਂ ਦੇ ਲਾਭਪਾਤਰੀਆ ਲਈ ਸਰਕਾਰ ਵੱਲੋਂ ਮਾਰਕਫੈਡ ਅਧੀਨ ਮਾਡਲ ਫੇਅਰ ਪ੍ਰਾਈਸ ਸ਼ਾਪ (ਐਮ ਐੱਫ ਪੀ ਐੱਸ) ਖੋਲ੍ਹੇ ਜਾ ਰਹੇ ਹਨ।

ਇਹਨਾਂ ਐਮ ਐੱਫ ਪੀ ਐੱਸ ਨਾਲ ਰਾਸ਼ਨ ਕਾਰਡ ਪਰਿਵਾਰਾਂ ਦੇ ਲਾਭਪਾਤਰੀ ਜੋੜੇ ਗਏ ਹਨ। ਇਨ੍ਹਾਂ ਲਾਭਪਾਤਰੀਆਂ ਨੂੰ ਪ੍ਰਤੀ ਮੈਂਬਰ 5 ਕਿਲੋ ਆਟਾ ਜਾਂ 5 ਕਿਲੋ ਕਣਕ ਦੀ ਵੰਡ ਮੁਫਤ ਕੀਤਾ ਜਾਵੇਗੀ। ਇਸ ਮੌਕੇ ਓ ਐਸ ਡੀ ਗੁਰਜੰਟ ਸਿੰਘ ਸੋਹੀ , ਮਾਰਕਿਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਬਲਾਕ ਪ੍ਰਧਾਨ ਮੰਨੂੰ ਮੱਲ੍ਹੀ ,ਪਿੰਡ ਮੋਹਣ ਭੰਡਾਰੀਆਂ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ (ਜੱਗਾ) ਪੰਨੂ ,ਰਾਜਬੀਰ ਸਿੰਘ ਪੰਨੂ , ਸਃ ਲੱਖਾ ਸਿੰਘ , ਸਃ ਅਮਰਜੀਤ ਸਿੰਘ , ਸਃ ਰਣਜੀਤ ਸਿੰਘ , ਠੇਕੇਦਾਰ ਗੁਰਦੀਪ ਸਿੰਘ , ਬਚਨ ਲਾਲ ਚੌਂਕੀਦਾਰ ,ਤਰਸੇਮ ਸਿੰਘ , ਗੁਰਮੁੱਖ ਸਿੰਘ , ਕਰਨੈਲ ਸਿੰਘ ,ਪ੍ਰਧਾਨ ਬੂਟਾ ਸਿੰਘ ਆਦਿ ਹਾਜਰ ਸਨ ।