Flash News

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ 10ਵੀਂ ਅਤੇ 12ਵੀਂ ਦੀ ਮਾਰਚ 2024 ਸਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਦੀ ਡੇਟਸ਼ੀਟ ਦਾ ਐਲਾਨ

ਖ਼ਬਰ ਸ਼ੇਅਰ ਕਰੋ
039318
Total views : 137672

ਐੱਸ.ਏ.ਐੱਸ. ਨਗਰ, 2 ਜਨਵਰੀ –ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ 10ਵੀਂ ਅਤੇ 12ਵੀਂ ਦੀ ਮਾਰਚ 2024 ਸਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਦੀ ਡੇਟਸ਼ੀਟ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵਲੋਂ ਜਾਰੀ ਜਾਣਕਾਰੀ ਅਨੁਸਾਰ 5 ਵੀਂ ਸ੍ਰੇਣੀ ਦੀ ਸਲਾਨਾ ਪ੍ਰੀਖਿਆ 7 ਮਾਰਚ ਤੋਂ 14 ਮਾਰਚ ਤੱਕ, 8ਵੀਂ ਸ੍ਰੇਣੀ ਦੀ ਸਲਾਨਾ ਪ੍ਰੀਖਿਆ 7 ਮਾਰਚ ਤੋਂ 27 ਮਾਰਚ ਤੱਕ, 10 ਸ੍ਰੇਣੀ ਦੀ ਸਲਾਨਾ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ ਤੱਕ ਅਤੇ 12 ਸ੍ਰੇਣੀ ਦੀ 13 ਫਰਵਰੀ ਤੋਂ 30 ਮਾਰਚ ਤੱਕ ਬੋਰਡ ਵਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ।