ਪੀ ਐਮ ਕਿਸਾਨ ਸਕੀਮ ਤਹਿਤ 16ਵੀਂ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ

ਖ਼ਬਰ ਸ਼ੇਅਰ ਕਰੋ
035611
Total views : 131858

ਯੋਗ ਕਿਸਾਨਾਂ 21 ਫਰਵਰੀ ਤੱਕ ਈ.ਕੇ.ਵਾਈ.ਸੀ ਕਰਵਾਉਣ

ਫ਼ਰੀਦਕੋਟ 18 ਫ਼ਰਵਰੀ – ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ l ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ l ਯੋਗ ਕਿਸਾਨਾਂ ਦੇ ਈ-ਕੇ.ਵਾਈ.ਸੀ ਦੇ ਮਾਮਲੇ ਵਿੱਚ ਜ਼ਿਲ੍ਹਾ ਫਰੀਦਕੋਟ ਨੇ ਪੰਜਾਬ ਵਿੱਚ ਛੇਵਾਂ ਸਥਾਨ ਹਾਸਲ ਕੀਤਾ ਹੈl ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਇਸ ਸਕੀਮ ਦਾ ਲਾਭ ਲੈਣ ਲਈ ਈ ਕੇ ਵਾਈ ਸੀ ਮਤਲਬ “ਇਲੈਕਟ੍ਰਾਨਿਕ ਮਾਧਿਅਮ ਰਹੀ ਖਪਤਕਾਰ ਨੂੰ ਜਾਨਣਾ” ਕਰਵਾਉਣੀ ਜ਼ਰੂਰੀ ਕਰ ਦਿੱਤੀ ਹੈ l ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ ।