Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

‘ਘਰ-ਘਰ ਮੁਫ਼ਤ ਰਾਸ਼ਨ’ ਪਹਿਲਕਦਮੀ ਤਹਿਤ ਅਧਿਕਾਰੀ ਰਾਸ਼ਨ ਦੀ ਨਿਰਵਿਘਨ ਵੰਡ ਯਕੀਨੀ ਬਣਾਉਣ- ਡੀ.ਸੀ

ਖ਼ਬਰ ਸ਼ੇਅਰ ਕਰੋ
050921
Total views : 167417

ਸਕੀਮ ਤਹਿਤ ਸਾਰੇ ਰਜਿਸਟਰਡ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਜਿੰਮੇਦਾਰ ਵਿਭਾਗਾਂ ਨਾਲ ਮੀਟਿੰਗ
ਡਿਪਟੀ ਕਮਿਸ਼ਨਰ ਨੇ ਮਾਡਲ ਫੇਅਰ ਪ੍ਰਾਈਜ਼ ਸ਼ਾਪ ਦਾ ਕੀਤਾ ਦੌਰਾ

ਅੰਮ੍ਰਿਤਸਰ, 18 ਫਰਵਰੀ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਐਤਵਾਰ ਨੂੰ ‘ਘਰ ਘਰ ਮੁਫਤ ਰਾਸ਼ਨ’ ਪਹਿਲਕਦਮੀ (ਸਕੀਮ) ਅਧੀਨ ਰਜਿਸਟਰਡ ਹਰੇਕ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣ ਲਈ ਸਾਰੇ ਸਬ ਡਿਵੀਜ਼ਨਲ ਮਜਿਸਟਰੇਟਾਂ ਸਮੇਤ ਸਬੰਧਤ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਹਰੇਕ ਯੋਗ ਘਰ ਤੱਕ ਰਾਸ਼ਨ ਦੀ ਨਿਰਵਿਘਨ ਪਹੁੰਚ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨਾਲ ਵੀਡੀਓ ਕਾਨਫਰੰਸਿੰਗ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ‘ਘਰ ਘਰ ਮੁਫਤ ਰਾਸ਼ਨ’ ਤਹਿਤ ਰਾਸ਼ਨ ਦੀ ਵੰਡ ਲਈ ਪੁਖਤਾ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਇਸ ਸਕੀਮ ਅਧੀਨ 138777 ਰਾਸ਼ਨ ਕਾਰਡ ਹਨ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਕੀਮ ਅਧੀਨ ਰਜਿਸਟਰਡ ਸਾਰੇ ਲਾਭਪਾਤਰੀਆਂ ਨੂੰ ਰਾਸ਼ਨ ਮਿਲੇ।
ਉਨ੍ਹਾਂ ਇਸ ਸਕੀਮ ਨਾਲ ਜੁੜੇ ਸਾਰੇ ਵਿਭਾਗਾਂ ਨੂੰ ਰੋਜ਼ਾਨਾ ਪ੍ਰਗਤੀ ਰਿਪੋਰਟ ਸੌਂਪਣ ਦੇ ਨਿਰਦੇਸ਼ ਵੀ ਦਿੱਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋਮ ਡਲਿਵਰੀ ਦੇ ਪ੍ਰਬੰਧ ਕੀਤੇ ਜਾਣ ਤੋਂ ਬਾਅਦ ਲਾਭਪਾਤਰੀਆਂ ਨੂੰ ਡਿਪੂਆਂ ‘ਤੇ ਜਾਣ ਦੀ ਲੋੜ ਨਹੀਂ ਹੈ।
ਉਨ੍ਹਾਂ ਡੀ ਐਫ ਐਸ ਸੀ ਸ. ਸਰਤਾਜ ਸਿੰਘ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਸਕੀਮ ਨੂੰ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਲਾਗੂ ਕੀਤਾ ਜਾਵੇ ਅਤੇ ਕਿਸੇ ਨੂੰ ਵੀ ਪਹਿਲਾਂ ਵਾਂਗ ਰਾਸ਼ਨ ਲੈਣ ਲਈ ਡਿਪੂਆਂ ਤੱਕ ਨਾ ਜਾਣਾ ਪਵੇ।
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸਮਾਰਟ ਰਾਸ਼ਨ ਕਾਰਡਾਂ ਅਤੇ ਘਰ-ਘਰ ਪਹੁੰਚਾਏ ਜਾਣ ਵਾਲੇ ਰਾਸ਼ਨ ਦੀ ਮਾਤਰਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 138777 ਸਮਾਰਟ ਰਾਸ਼ਨ ਕਾਰਡ ਹਨ, ਜਿਨ੍ਹਾਂ ਨੂੰ ਜਨਵਰੀ ਮਹੀਨੇ ਲਈ ਨਿਰਧਾਰਤ ਕਣਕ ਵੰਡੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਖੁਰਾਕ ਸਪਲਾਈ ਅਤੇ ਕੰਟਰੋਲਰ ਅਤੇ ਜ਼ਿਲ੍ਹਾ ਮੈਨੇਜਰ ਮਾਰਕਫੈੱਡ ਸ ਗੁਰਪ੍ਰੀਤ ਸਿੰਘ ਸੰਧੂ ਨੂੰ ਵੰਡ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਸਾਰੇ ਲਾਭਪਾਤਰੀਆਂ ਨੂੰ ਸਮੇਂ ਸਿਰ ਰਾਸ਼ਨ ਮਿਲ ਸਕੇ। ਉਨਾਂ ਖੇਤਰੀ ਟਰਾਂਸਪੋਰਟ ਅਫ਼ਸਰ ਨੂੰ ਵਾਧੂ ਵਾਹਨ ਉਪਲਬਧ ਕਰਵਾਉਣ ਲਈ ਕਿਹਾ ਗਿਆ ਹੈ ਤਾਂ ਜੋ ਟੀਮਾਂ ਵੰਡ ਦੀ ਸਮਾਂ-ਸੀਮਾ ਨੂੰ ਖੁੰਝੇ ਬਿਨਾਂ ਪੂਰੇ ਜ਼ਿਲ੍ਹੇ ਨੂੰ ਕਵਰ ਕਰ ਸਕਣ।
ਇਸ ਮਗਰੋਂ ਡਿਪਟੀ ਕਮਿਸ਼ਨਰ ਨੇ ਪਿੰਡ ਕਲੇਰ ਦੀ ਮਾਡਲ ਫੇਅਰ ਪ੍ਰਾਈਜ਼ ਸ਼ਾਪ ਦਾ ਦੌਰਾ ਕੀਤਾ। ਅਤੇ ਉੱਥੇ ਰਾਸ਼ਨ ਵੰਡ ਦੀ ਪ੍ਰਕਿਰਿਆ ਨੂੰ ਵੇਖਿਆ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਦੇ ਵਿਚਾਰ ਵੀ ਸੁਣੇ।