Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ 86 ਲੱਖ ਦੀ ਲਾਗਤ ਵਾਲੇ ਦੋ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਖ਼ਬਰ ਸ਼ੇਅਰ ਕਰੋ
051768
Total views : 168654

ਆਲੋਅਰਖ ਵਿਚ 63.04 ਲੱਖ ਦੀ ਲਾਗਤ ਵਾਲੀ ਨਵੀਂ ਜਲ ਸਪਲਾਈ ਸਕੀਮ ਦਾ ਉਦਘਾਟਨ

ਭਵਾਨੀਗੜ੍ਹ/ਸੰਗਰੂਰ, 19 ਫਰਵਰੀ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਵਿਧਾਨ ਸਭਾ ਹਲਕਾ ਸੰਗਰੂਰ ਵਿਖੇ ਵਿਆਪਕ ਪੱਧਰ ਉਤੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਸਰਗਰਮ ਹਾਂ। ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਗੁਰੂ ਤੇਗ ਬਹਾਦਰ ਖੇਡ ਸਟੇਡੀਅਮ ਭਵਾਨੀਗੜ੍ਹ ਦੇ 16 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਨਵੀਨੀਕਰਨ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਕੀਤਾ । ਉਨ੍ਹਾਂ ਨੇ ਕਿਹਾ ਕਿ ਹਰ ਉਮਰ ਵਰਗ ਦੇ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਖੇਡ ਗਤੀਵਿਧੀਆਂ ਨਾਲ ਜੁੜੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਖੇਡ ਸਟੇਡੀਅਮ ਵਿਖੇ ਹਰ ਪੱਧਰ ਦੀ ਖੇਡ ਸੁਵਿਧਾ ਉਪਲੱਬਧ ਕਰਵਾਉਣ ਲਈ ਉਹ ਵਚਨਬੱਧ ਹਨ ਅਤੇ ਪੜਾਅਵਾਰ ਤਰੀਕੇ ਨਾਲ ਇਸਦੇ ਕੰਮ ਕਰਵਾਏ ਜਾ ਰਹੇ ਹਨ।
ਇਸ ਉਪਰੰਤ ਉਨ੍ਹਾਂ ਵੱਲੋਂ ਡਾ. ਬੀ. ਆਰ ਅੰਬੇਦਕਰ ਪਾਰਕ ਵਿੱਚ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਉਸਾਰੀ ਜਾਣ ਵਾਲੀ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਲਾਇਬ੍ਰੇਰੀ ਦੇ ਬਣਨ ਨਾਲ ਪੁਸਤਕ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿੱਚ ਮਦਦ ਮਿਲੇਗੀ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਆਲੋਅਰਖ ਵਿਚ 63.04 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਨਵੀਂ ਜਲ ਸਪਲਾਈ ਸਕੀਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਲਕਾ ਸੰਗਰੂਰ ਦਾ ਹਰ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਉਹ ਖੁਦ ਵੀ ਸਮੇਂ ਸਮੇਂ ਉਤੇ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦੇ ਰਹਿੰਦੇ ਹਨ।
ਇਸ ਮੌਕੇ ਅਧਿਕਾਰੀ ਅਤੇ ਆਪ ਆਗੂ ਵੀ ਹਾਜ਼ਰ ਸਨ।