ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ.ਨਗਰ ਵਿਖੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਹੋਇਆ ਵਰਚੁਅਲ ਉਦਘਾਟਨ

ਖ਼ਬਰ ਸ਼ੇਅਰ ਕਰੋ
048054
Total views : 161400

ਨਵਾਂਸ਼ਹਿਰ, 19 ਫਰਵਰੀ – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ.ਨਗਰ ਵਿਖੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਵਰਚੁਅਲ ਉਦਘਾਟਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਐਕਟਿੰਗ ਚੀਫ ਜਸਟਿਸ ਆਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੈਟਰੋਨ-ਇਨ-ਚੀਫ਼ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਨੇ ਮਾਨਯੋਗ ਜਸਟਿਸ ਹਰਸ਼ ਬੁੰਗਰ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪ੍ਰਬੰਧਕੀ ਜੱਜ ਦੀ ਹਾਜ਼ਰੀ ਵਿੱਚ ਕੀਤਾ। ਇਸ ਮੌਕੇ ‘ਤੇ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ, ਮਨਜਿੰਦਰ ਸਿੰਘ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ, ਕਮਲਦੀਪ ਸਿੰਘ ਧਾਲੀਵਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਹਾਜ਼ਰ ਸਨ।