Total views : 131857
ਚੰਡੀਗੜ੍ਹ, 21 ਫਰਵਰੀ- ਕਿਸਾਨਾਂ ਅਤੇ ਕੇਂਦਰ ਵਿਚਕਾਰ ਚੱਲ ਰਹੀ ਗੱਲਬਾਤ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਇਕ ਟਵੀਟ ਕਰ ਸਾਰਿਆਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।
ਪੁਲਿਸ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤਮਈ ਰਹਿਣਾ ਚਾਹੀਦਾ ਹੈ ਅਤੇ ਹਰਿਆਣਾ ਦੇ ਬੈਰੀਕੇਡਾਂ ’ਤੇ ਭੀੜ ਨਹੀਂ ਕਰਨੀ ਚਾਹੀਦੀ ਅਤੇ ਉਨ੍ਹਾਂ ਵਲੋਂ ਹਰਿਆਣਾ ਪੁਲਿਸ ਨੂੰ ਬਲ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਪੁਲਿਸ ਨੇ ਅੱਗੇ ਕਿਹਾ ਕਿ ਅਸੀਂ ਤੁਹਾਨੂੰ ਸਾਰਿਆਂ ਨੂੰ ਅਫ਼ਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਤੋਂ ਪਹਿਲਾਂ ਖ਼ਬਰਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੰਦੇ ਹਾਂ।