Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 8 ਜਨਵਰੀ 2024 ਤੋਂ ਸ਼ੁਰੂ

ਖ਼ਬਰ ਸ਼ੇਅਰ ਕਰੋ
051821
Total views : 168718

ਗੁਰਦਾਸਪੁਰ, 3 ਜਨਵਰੀ — ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 5 ਜਨਵਰੀ 2024 ਤੱਕ ਅਰਜ਼ੀਆਂ ਦੇ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 8 ਜਨਵਰੀ 2024 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜ਼ਗਾਰ ਨੌਂਜਵਾਨ ਲੜਕੇ/ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਸਿਖ਼ਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫੀਸਦੀ ਜਨਰਲ ਅਤੇ 33 ਫੀਸਦੀ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।

ਉਨਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰਾਂ 01874-220163, 75089-73471 ਜਾਂ 80548-00880 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।