Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਨੂੰ ਮੁਕੇਰੀਆਂ ’ਚ ਜ਼ਿਲ੍ਹੇ ਦੇ ਵਪਾਰੀਆਂ ਨਾਲ ਕਰਨਗੇ ਮੁਲਾਕਾਤ

ਖ਼ਬਰ ਸ਼ੇਅਰ ਕਰੋ
050917
Total views : 167411

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਅਧਿਕਾਰੀਆਂ ਤੇ ਵਪਾਰੀ ਮੰਡਲ ਦੇ ਅਹੁੱਦੇਦਾਰਾਂ ਨਾਲ ਕੀਤੀ ਮੀਟਿੰਗ –

ਹੁਸ਼ਿਆਰਪੁਰ, 22 ਫਰਵਰੀ – ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 24 ਫਰਵਰੀ ਨੂੰ ਮੁਕੇਰੀਆਂ ਵਿਖੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਪੂਰੇ ਸੂਬੇ ਵਿਚ ਵਪਾਰੀਆਂ ਨਾਲ ਮੁਲਾਕਾਤ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਸ਼ੁਰੂਆਤ ਉਨ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਕੀਤੀ ਹੈ। ਉਨ੍ਹਾਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਾਰੇ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਪ੍ਰੋਗਰਾਮ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਸਬੰਧੀ ਸੁਝਾਅ ਲਏ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐਸ.ਪੀ ਮਨੋਜ ਠਾਕੁਰ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ, ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਲਈ ਮਾਣ ਦਾ ਵਿਸ਼ਾ ਹੈ ਕਿ ਮੁੱਖ ਮੰਤਰੀ ਪੰਜਾਬ ਵਪਾਰੀਆਂ ਨਾਲ ਮਿਲਣ ਲਈ ਜ਼ਿਲ੍ਹੇ ਵਿਚ ਆ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਪ੍ਰੋਗਰਾਮ ਦੀ ਸਫ਼ਲਤਾ ਲਈ ਕੋਈ ਕਮੀ ਨਾ ਛੱਡੀ ਜਾਵੇ ਅਤੇ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇ। ਇਸ ਦੌਰਾਨ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਸੁਰੱਖਿਆ ਅਤੇ ਟ੍ਰੈਫਿਕ ਦੇ ਸੁਚਾਰੂ ਪ੍ਰਬੰਧਾਂ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
#BhagwantMann #GovernmentofPunjab #komalmittal