Flash News
ਧਾਲੀਵਾਲ ਵਲੋਂ ਬੀਐਸਐਫ ਤੇ ਸਮਾਜ ਸੇਵੀਆਂ ਦੀ ਸ਼ਮੂਲੀਅਤ ਨਾਲ ਅਜਨਾਲਾ ਸ਼ਹਿਰ ‘ਚ ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਮੁਹਿੰਮ ਦਾ ਕੀਤਾ ਆਗਾਜ਼-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ- ਡਿਪਟੀ ਕਮਿਸ਼ਨਰ
ਸ਼ਹੀਦਾਂ ਦੇ ਮਾਰਗ ਦਰਸ਼ਨ ਤੇ ਚੱਲ ਕੇ ਦੇਸ਼ ਦੀ ਏਕਤਾ ਦੀ ਮਜਬੂਤੀ ਤੇ ਮੁੜ ਰੰਗਲੇ ਪੰਜਾਬ ਦੀ ਸਿਰਜਣਾ ਲਈ ਮਾਨ ਸਰਕਾਰ ਦਾ ਇਕੋ ਇਕ ਪ੍ਰਮੁੱਖ ਏਜੰਡਾ- ਕੁਲਦੀਪ ਸਿੰਘ ਧਾਲੀਵਾਲ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ-
ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਪ੍ਰੈੱਸ ਕਲੱਬ ਦੀ ਚੋਣ ਸਬੰਧੀ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਨਾਲ ਕੀਤੀ ਮੀਟਿੰਗ-
ਬਿਜਲੀ ਸਪਲਾਈ ਵਿੱਚ ਵੱਡਾ ਸੁਧਾਰ, ਖੇਡਾਂ ਤੇ ਢਾਂਚਾਗਤ ਵਿਕਾਸ ਨੂੰ ਮਿਲੇਗਾ ਬਲ – ਹਰਭਜਨ ਸਿੰਘ ਈ.ਟੀ.ੳ

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ – ਜ਼ਿਲ੍ਹਾ ਤੇ ਸੈਸ਼ਨ ਜੱਜ

ਖ਼ਬਰ ਸ਼ੇਅਰ ਕਰੋ
049585
Total views : 164982

ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬੱਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖ਼ਤਮ ਹੁੰਦੀ ਹੈ

ਗੁਰਦਾਸਪੁਰ, 22 ਫਰਵਰੀ – ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ੍ਰੀ ਰਜਿੰਦਰ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 9 ਮਾਰਚ 2024 ਨੂੰ ਲੱਗ ਰਹੀ ਰਾਸ਼ਟਰੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਆਪਣੇ ਕੇਸਾਂ ਨੂੰ ਲਗਾ ਕੇ ਸਸਤਾ ਤੇ ਛੇਤੀ ਨਿਆਂ ਹਾਸਲ ਕਰਨ।

ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਧੰਨ ਅਤੇ ਸਮਾਂ ਬਚਾਉਣ ਦੇ ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿੱਚ ਫ਼ੈਸਲੇ ਲਈ ਸ਼ਾਮਿਲ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਜੋ ਝਗੜਾ ਅਦਾਲਤ ਵਿੱਚ ਨਾ ਚੱਲਦਾ ਹੋਵੇ, ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜ਼ੀਨਾਮੇ ਲਈ ਲਿਆਂਦਾ ਜਾ ਸਕਦਾ ਹੈ।

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਲੋਕ ਅਦਾਲਤਾਂ ਹਰ ਮਹੀਨੇ ਦੇ ਅਖੀਰਲੇ ਕੰਮਕਾਜੀ ਸ਼ਨੀਵਾਰ ਨੂੰ ਰਾਜ ਦੀਆਂ ਸਾਰੀਆਂ ਅਦਾਲਤਾਂ ਵਿੱਚ ਲਗਾਈਆਂ ਜਾਂਦੀਆਂ ਹਨ। ਇਸ ਦੇ ਨਾਲ-ਨਾਲ ਲੇਬਰ ਕੋਰਟ ਅਤੇ ਉਪਭੋਗਤਾ ਫੋਰਮ ਵਿੱਚ ਹਰ ਮਹੀਨੇ ਦੇ ਅਖੀਰਲੇ ਸ਼ੁੱਕਰਵਾਰ ਨੂੰ ਲੋਕ-ਅਦਾਲਤ ਲਗਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਸਮੇਂ-ਸਮੇਂ ‘ਤੇ ਔਰਤਾਂ ਅਤੇ ਬੱਚਿਆਂ ਦੇ ਕੇਸਾਂ ਸੰਬੰਧੀ, ਪਰਿਵਾਰਿਕ ਕੇਸ, ਮੋਟਰ ਦੁਰਘਟਨਾ ਕੇਸ ਆਦਿ ਲਈ ਸਪੈਸ਼ਲ ਲੋਕ ਅਦਾਲਤਾਂ ਅਤੇ ਮੈਗਾ ਲੋਕ ਅਦਾਲਤਾਂ ਦਾ ਆਯੋਜਨ ਵੀ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ, ਜੇਕਰ ਕੇਸ ਅਦਾਲਤ ਵਿੱਚ ਲੰਬਿਤ ਹੈ ਤਾਂ ਸਬੰਧਿਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਕਰ ਝਗੜਾ/ਕੇਸ ਅਦਾਲਤ ਵਿੱਚ ਲੰਬਿਤ ਨਹੀਂ ਹੈ ਤਾਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ।

ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ। ਲੋਕ ਅਦਾਲਤ ਵਿੱਚ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ ਇਸ ਦੇ ਫ਼ੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਲੋਕ ਅਦਾਲਤਾਂ ਦੇ ਫ਼ੈਸਲੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ ਅਤੇ ਇਸ ਵਿਚ ਫ਼ੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ। ਲੋਕ ਅਦਾਲਤ ਵਿਚ ਫ਼ੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ ਇਸ ਦੇ ਫ਼ੈਸਲੇ ਅੰਤਿਮ ਹੁੰਦੇ ਹਨ।

ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਅਤੇ ਲੋਕ ਅਦਾਲਤ ਵਿੱਚ ਕੇਸ ਲਗਵਾਉਣ ਲਈ ਜ਼ਿਲ੍ਹਾ ਤੇ ਸੈਸ਼ਨਜ਼-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ, ਗੁਰਦਾਸਪੁਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਚੇਅਰਪਰਸਨ, ਉਪ-ਮੰਡਲ ਪੱਧਰੀ ਕਾਨੂੰਨੀ ਸੇਵਾ ਕਮੇਟੀ ਗੁਰਦਾਸਪੁਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।