ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ‘ਚ ਕਿਸਾਨ ਆਗੂਆਂ ਨੇ ਕੀਤੇ ਵੱਡੇ ਐਲਾਨ

ਖ਼ਬਰ ਸ਼ੇਅਰ ਕਰੋ
035639
Total views : 131896

ਚੰਡੀਗੜ੍ਹ, 22 ਫਰਵਰੀ -ਸੰਯੁਕਤ ਕਿਸਾਨ ਮੋਰਚੇ ਦੀ ਹੋਈ ਅੱਜ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਵੱਡੇ ਖੁਲਾਸੇ ਕਰਦਿਆਂ ਦੱਸਿਆ ਕਿ ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲੇ ਪੁਲਿਸ ਮੁਲਾਜ਼ਮਾਂ ’ਤੇ 302 ਦਾ ਮਾਮਲਾ ਦਰਜ ਕੀਤਾ ਜਾਵੇ।

ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੱਲ੍ਹ ਨੂੰ ਕਿਸਾਨ ਗ੍ਰਹਿ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਨਗੇ। ਉਨਾਂ ਸ਼ੁੱਭਕਰਨ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੇ ਮੁਆਵਜੇ ਦੀ ਮੰਗ ਕੀਤੀ।

ਇਸ ਮੌਕੇ ਰਾਕੇਸ਼ ਟਿਕੈਤ ਨੇ ਕਿਹਾ ਕਿ 26 ਫਰਵਰੀ ਨੂੰ ਸਮੂਹ ਕਿਸਾਨ ਮੁੱਖ ਹਾਈਵੇ ’ਤੇ ਟਰੈਕਟਰ ਲੈ ਕੇ ਪ੍ਰਦਰਸ਼ਨ ਕਰਨਗੇ।