ਜੰਡਿਆਲਾ ਗੁਰੂ ਪੁਲਿਸ ਵੱਲੋਂ ਲੜਕੇ ਨੂੰ ਅਗਵਾ ਕਰਕੇ ਕਤਲ ਕਰਨ ਦੇ ਦੋਸ਼ ‘ਚ 6 ਨਾਮਜ਼ਦ – 2 ਗ੍ਰਿਫਤਾਰ

ਖ਼ਬਰ ਸ਼ੇਅਰ ਕਰੋ
035612
Total views : 131859

ਜੰਡਿਆਲਾ ਗੁਰੂ, 23 ਫਰਵਰੀ (ਸਿਕੰਦਰ ਮਾਨ)- ਜੰਡਿਆਲਾ ਗੁਰੂ ਪੁਲਿਸ ਨੇ ਬੀਤੇ ਦਿਨੀਂ ਇਕ ਕੱਪੜੇ ਦੀ ਦੁਕਾਨ ’ਤੇ ਕੰਮ ਕਰਦੇ ਇਕ ਨੌਜਵਾਨ ਅਕਾਸ਼ਦੀਪ ਸਿੰਘ ਵਾਸੀ ਜੰਡਿਆਲਾ ਗੁਰੂ ਨੂੰ ਅਗਵਾ ਕਰਨ ਤੋਂ ਬਾਅਦ ਮਾਰਕੁੱਟ ਕਰਨ ਉਪਰੰਤ ਕਤਲ ਕਰਕੇ ਲਾਸ਼ ਨੂੰ ਪਿੰਡ ਬੰਡਾਲਾ ਦੀ ਰੋਹੀ ਵਿਚ ਸੁੱਟਣ ਦੇ ਦੋਸ਼ਾਂ ਤਹਿਤ  6 ਵਿਅਕਤੀਆਂ ਨੂੰ ਨਾਮਜ਼ਦ ਕਰਕੇ ਉਨਾਂ ਵਿਚੋਂ 2 ਵਿਆਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ  ਕੀਤੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆ ਥਾਣਾ ਜੰਡਿਆਲਾ ਗੁਰੂ ਦੇ ਐਸ. ਐਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਨਾਮਜ਼ਦ ਕੀਤੇ ਗਏ 6 ਵਿਅਕਤੀਆਂ ਵਿਰੁੱਧ ਧਾਰਾ 302, 120 ਬੀ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਬਾਕੀ ਰਹਿੰਦੇ 4 ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।