Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਰੰਗਲੇ ਪੰਜਾਬ ਮੇਲੇ ਵਿਚ ‘ਸੇਵਾ ਸਟਰੀਟ’ ਦੇਵੇਗੀ ਦਾਨ ਨੂੰ ਨਵੀਂ ਦਿਸ਼ਾ-ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
043976
Total views : 148951

ਕਿਤਾਬਾਂ ਤੇ ਕੱਪੜੇ ਦਾਨ ਕਰਨ ਦੀ ਪਿਰਤ ਪਾਉਣ ਦੀ ਕੀਤੀ ਜਾਵੇਗੀ ਕੋਸ਼ਿਸ਼
ਅੰਮਿ੍ਤਸਰ, 23 ਫਰਵਰੀ- (ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਵਿਚ ਪੰਜਾਬੀਆਂ ਦੀ ਨਿਰਸਾਵਰਥ ਸੇਵਾ ਭਾਵਨਾ ਦੇ ਪਹਿਲੂ ਨੂੰ ਵੀ ਵਿਸ਼ੇਸ਼ ਤੌਰ ਉਤੇ ਲੋਕਾਂ ਸਾਹਮਣੇ ਉਭਾਰਨ ਦੀ ਕੋਸਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬੀਆਂ ਵੱਲੋਂ ਲੰਗਰ ਰੂਪੀ ਭੋਜਨ ਉਤੇ ਦਿੱਤੇ ਜਾ ਰਹੇ ਦਾਨ ਦੇ ਨਾਲ-ਨਾਲ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਕਿਤਾਬਾਂ ਦਾਨ ਕਰਨ ਦੀ ਪਿਰਤ ਵੀ ਸ਼ੁਰੂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 24 ਫਰਵਰੀ ਤੋਂ 29 ਫਰਵਰੀ ਤੱਕ ਇਹ ਸੇਵਾ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਹੈਰੀਟੇਜ਼ ਸਟਰੀਟ ਵਿਚ ਚਲਾਈ ਜਾਵੇਗੀ।
ਡਿਪਟੀ ਕਮਿਸ਼ਨਰ ਦੀ ਯੋਜਨਾਬੰਦੀ ਨੂੰ ਹਕੀਕੀ ਰੂਪ ਦੇਣ ਲਈ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਇਸ ਸਬੰਧੀ ਅਧਿਕਾਰੀਆਂ ਨਾਲ ਵਿਰਾਸਤੀ ਸਟਰੀਟ ਵਿਚ ਮੀਟਿੰਗ ਕੀਤੀ ਅਤੇ ਮੌਕੇ ਦਾ ਜਾਇਜ਼ਾ ਲਿਆ। ਉਨਾਂ ਇਸ ਮੌਕੇ ਦੱਸਿਆ ਕਿ ਇਸ ਸੇਵਾ ਵਿਚ ਆਮ ਸ਼ਹਿਰੀਆਂ ਨੂੰ ਸ਼ਾਮਿਲ ਕਰਨ ਲਈ ਸਾਡੀ ਗੱਡੀਆਂ ਸ਼ਹਿਰ ਦੀਆਂ ਗਲੀਆਂ ਵਿਚ ਅਨਾੳੂਸਮੈਂਟ ਕਰ ਰਹੀਆਂ ਹਨ, ਤਾਂ ਕਿ ਪੰਜਾਬੀਆਂ ਨੂੰ ਕਿਤਾਬਾਂ ਦਾਨ ਲਈ ਅੱਗੇ ਲਿਆਂਦਾ ਜਾਵੇ। ਉਨਾਂ ਦੱਸਿਆ ਕਿ ਲੋੜਵੰਦ ਬੱਚਿਆਂ ਲਈ ਕਿਤਾਬਾਂ ਦੇ ਦਾਨ ਤੋਂ ਇਲਾਵਾ ਘਰਾਂ ਵਿਚ ਪਏ ਕੱਪੜੇ ਤੇ ਹੋਰ ਅਜਿਹਾ ਸਮਾਨ ਜੋ ਕਿਸੇ ਜ਼ਰੂਰਤਮੰਦ ਦੇ ਕੰਮ ਆ ਸਕਦਾ ਹੈ, ਨੂੰ ਵੀ ਇਸ ਮੌਕੇ ਦਾਨ ਵਜੋਂ ਲਿਆ ਜਾਵੇਗਾ ਤੇ ਅੱਗੇ ਲੋੜਵੰਦਾਂ ਤੱਕ ਪੁੱਜਦਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਉਕਤ ਗੱਡੀਆਂ ਵਿਚ ਵੀ ਲੋਕ ਇਹ ਦਾਨ ਦੇ ਸਕਦੇ ਹਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਭ ਤੋਂ ਉਤਮ ਦਾਨ ਮੰਨੇ ਜਾਂਦੇ ਖੂਨ ਦੇ ਦਾਨ ਲਈ ਵਿਸ਼ੇਸ ਖੂਨਦਾਨ ਕੈਂਪ ਵੀ ਇਸ ਗਲੀ ਵਿਚ ਲਗਾਇਆ ਜਾਵੇਗਾ। ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ, ਸਾਰੇ ਇਕੱਠੇ ਹੋ ਕੇ ਅਪਣਤ, ਉਦਾਰਤਾ ਅਤੇ ਭਾਈਚਾਰੇ ਦੀ ਭਾਵਨਾ ਦਾ ਜਸ਼ਨ ਮਨਾਈਏ, ਜੋ ਕਿ ਪੰਜਾਬ ਦੇ ਇਤਹਾਸ ਤੇ ਸਭਿਆਚਾਰ ਦੀ ਮੂਲ ਪਛਾਣ ਹੈ। ਇਸ ਮੌਕੇ ਸੋਸ਼ਲ ਵੈਲਫੇਅਰ ਅਧਿਕਾਰੀ ਸ੍ਰੀ ਪਲਵ ਸ੍ਰੇਸ਼ਟਾ, ਪੁਲਿਸ, ਰੈਡ ਕਰਾਸ ਤੇ ਸੈਰ ਸਪਾਟਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਕੈਪਸ਼ਨ
ਸੇਵਾ ਸਟਰੀਟ ਦੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ।