Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਕਿਸਾਨਾਂ ਦੇ ਦਿੱਲੀ ਕੂਚ ਦੌਰਾਨ ਹਰਿਆਣਾ ਦੇ ਬਾਡਰਾਂ ਤੇ ਸੰਘਰਸ਼ ਜਾਰੀ – 

ਖ਼ਬਰ ਸ਼ੇਅਰ ਕਰੋ
051768
Total views : 168654

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਦਿੱਤੇ ਆਗਾਮੀ ਪ੍ਰੋਗਰਾਮ

ਚੰਡੀਗੜ੍ਹ,  24 ਫਰਵਰੀ – ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਕੇਂਦਰ ਸਰਕਾਰ ਖਿਲਾਫ 13 ਫਰਵਰੀ ਤੋ ਸ਼ੁਰੂ ਹੋਏ ਦਿੱਲੀ ਅੰਦੋਲਨ ਲਈ ਕੂਚ ਦੇ ਚੱਲਦਿਆਂ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਲਗਾਤਾਰ ਸੰਘਰਸ਼ ਜਾਰੀ ਹੈ। ਇਸਦੇ ਚਲਦੇ ਦੋਨਾਂ ਫੋਰਮਾਂ ਵੱਲੋਂ ਖਨੌਰੀ ਬਾਰਡਰ ਤੋਂ 23 ਦੀ ਦੇਰ ਸ਼ਾਮ ਪ੍ਰੈਸ ਕਾਨਫਰੰਸ ਕਰਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੱਤੀ ਕਿ ਇਹਨਾਂ ਬਾਰਡਰਾਂ ਤੇ ਆਉਂਦੇ ਦਿਨਾਂ ਵਿੱਚ ਸ਼ਹੀਦ ਸ਼ੁਭਕਰਨ ਸਿੰਘ ਅਤੇ ਤਿੰਨ ਹੋਰ ਸ਼ਹੀਦ ਕਿਸਾਨਾਂ ਦੀ ਯਾਦ ਵਿੱਚ 24 ਫਰਵਰੀ ਨੂੰ ਸ਼ਾਮ ਨੂੰ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢੇ ਜਾਣਗੇ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਦੇਸ਼ ਭਰ ਦੇ ਕਿਸਾਨਾਂ ਨੂੰ 25 ਫਰਵਰੀ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਬਲਯੂ.ਟੀ.ਓ ਦੀ ਕਾਨਫਰੰਸ ਕਰਕੇ ਜਾਗਰੂਕ ਕੀਤਾ ਜਾਵੇਗਾ, 26 ਫਰਵਰੀ ਨੂੰ ਦੇਸ਼ ਦੇ ਸਾਰੇ ਪਿੰਡਾਂ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਫੂਕੇ ਜਾਣਗੇ ਅਤੇ ਸ਼ਾਮ 3 ਵਜੇ ਸ਼ੰਭੂ ਅਤੇ ਖਨੌਰੀ ਬਾਰਡਰ ਵਿਖੇ ਵੱਡੇ ਪੁਤਲੇ ਫੂਕੇ ਜਾਣਗੇ। ਓਹਨਾ ਦੱਸਿਆ ਕਿ 27 ਫਰਵਰੀ ਨੂੰ ਦੋਵੇਂ ਮੰਚਾਂ ਦੀਆਂ ਕੌਮੀ ਪੱਧਰ ਦੀਆਂ ਮੀਟਿੰਗਾਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਹੋਣਗੀਆਂ ਅਤੇ 28 ਫਰਵਰੀ ਨੂੰ ਦੋਵਾਂ ਮੰਚਾਂ ਦੀ ਸਾਂਝੀ ਮੀਟਿੰਗ ਕੀਤੀ ਜਾਵੇਗੀ। ਜਿਸ ਮਗਰੋਂ 29 ਫਰਵਰੀ ਨੂੰ ਅੰਦੋਲਨ ਦੇ ਆਉਣ ਵਾਲੇ ਵੱਡੇ ਫੈਸਲਿਆਂ ਦਾ ਐਲਾਨ ਕੀਤਾ ਜਾਵੇਗਾ। ਓਹਨਾ ਕਿਹਾ ਕਿ ਅੰਦੋਲਨਕਾਰੀਆਂ ਨੇ ਹੁਣ ਤੱਕ ਬਹੁਤ ਹੀ ਹਲੀਮੀ ਅਤੇ ਸਬਰ ਨਾਲ ਸਰਕਾਰ ਦੇ ਜਬਰ ਦਾ ਮੁਕਾਬਲਾ ਕੀਤਾ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦਿੱਲੀ ਜਾਣਾ ਸਾਡੀ ਅਣਖ ਦਾ ਸਵਾਲ ਨਹੀਂ, ਅਗਰ ਸਰਕਾਰ ਸਾਰੀਆਂ ਮੰਗਾਂ ਮੰਨ ਲੈਦੀ ਹੈ ਤਾਂ ਅੰਦੋਲਨਕਾਰੀ ਵਾਪਸ ਚਲੇ ਜਾਣਗੇ।  ਪਰ ਮੰਗਾਂ ਮੰਨੇ ਬਿਨਾਂ ਦਿੱਲੀ ਕੂਚ ਦੀ ਕਾਲ ਵਾਪਸ ਨਹੀਂ ਹੋ ਸਕਦੀ। ਓਹਨਾ ਕਿਹਾ ਕਿ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ ਅਤੇ ਉਸਦੀ ਇਸ ਕਾਰਵਾਈ ਨੂੰ ਪੂਰੀ ਦੁਨੀਆ ਦੇ ਦੇਸ਼ ਦੇਖ ਰਹੇ ਹਨ। ਓਹਨਾ ਨੇ ਦੇਸ਼ ਭਰ ਦੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਮੋਰਚੇ ਵਿਚ ਪਹੁੰਚਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਮੌਕੇ ਨਿੱਜੀ ਹਿੱਤਾਂ ਅਤੇ ਕੰਮਾਂ ਨੂੰ ਛੱਡ ਕੇ ਦੇਸ਼ ਦੇ ਕਿਸਾਨ ਮਜਦੂਰ ਦੀ ਲੜਾਈ ਲੜਨ ਦਾ ਸਮਾਂ ਹੈ।