15 ਜਨਵਰੀ ਤੱਕ ਸੇਵਾ ਕੇਂਦਰਾਂ ਦੇ ਸਮੇਂ ’ਚ ਕੀਤੀ ਤਬਦੀਲੀ — ਸਵੇਰੇ 09:00 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ

ਖ਼ਬਰ ਸ਼ੇਅਰ ਕਰੋ
039187
Total views : 137453

ਗੁਰਦਾਸਪੁਰ, 3 ਜਨਵਰੀ – – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 3 ਜਨਵਰੀ 2024 ਤੋਂ ਸਵੇਰੇ 09:00 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਪ਼੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਿਲ੍ਹਆਂ ਨੂੰ ਆਪਣੇ ਪੱਧਰ ’ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਗੁਰਦਾਸਪੁਰ ਜ਼ਿਲ੍ਹੇ ’ਚ 3 ਜਨਵਰੀ ਤੋਂ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 09:00 ਵਜੇ ਤੋਂ ਸ਼ਾਮ 4:30 ਵਜੇ ਤੱਕ ਕੀਤਾ ਗਿਆ ਹੈ ਜੋ ਕਿ 15 ਜਨਵਰੀ 2024 ਤੱਕ ਲਾਗੂ ਰਹੇਗਾ।