Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਹਲਕੇ ਵਿੱਚ ਦੋ ਲਿੰਕ ਸੜ੍ਹਕਾਂ ਦੇ ਰੱਖੇ ਨੀਂਹ ਪੱਥਰ

ਖ਼ਬਰ ਸ਼ੇਅਰ ਕਰੋ
046259
Total views : 154271

64 ਲੱਖ ਰੁਪਏ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ ਲਿੰਕ ਸੜ੍ਹਕਾਂ
ਅੰਮ੍ਰਿਤਸਰ, 24 ਫਰਵਰੀ -(ਡਾ. ਮਨਜੀਤ ਸਿੰਘ,  ਸਿਕੰਦਰ ਮਾਨ)-
ਪਿਛਲੀਆਂ ਸਰਕਾਰਾਂ ਨੇ ਬਾਰਡਰ ਦੇ ਹਲਕੇ ਦੀਆਂ ਸੜ੍ਹਕਾਂ ਦੀ ਕੋਈ ਸਾਰ ਨਹੀਂ ਲਈ ਜਿਸ ਕਰਕੇ ਸਾਰੀਆਂ ਲਿੰਕ ਸੜ੍ਹਕਾਂ ਖ਼ਰਾਬ ਪਈਆਂ ਹੋਈਆਂ ਹਨ ਅਤੇ ਸਾਡੀ ਸਰਕਾਰ ਰਾਜਨੀਤੀ ਕਰਨ ਨਹੀਂ ਸਗੋਂ ਰਾਜਨੀਤੀ ਵਿੱਚ ਬਦਲਾਅ ਲਿਆਕੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਵਿੱਚ ਪੇਂਡੂ ਲਿੰਕ ਸੜ੍ਹਕਾਂ ਦੀ ਖਾਸ ਮੁਰੰਮਤ ਦਾ ਨੀਂਹ ਪੱਥਰ ਰੱਖਣ ਪਿਛੋਂ ਕੀਤਾ। ਉਨਾਂ ਦੱਸਿਆ ਕਿ 64 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਬੋਰਡ ਦੀਆਂ ਦੋ ਲਿੰਕ ਸੜ੍ਹਕਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਜਲਦ ਹੀ ਇਸਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਪਹਿਲੀ ਲਿੰਕ ਸੜ੍ਹਕ ਭਖਾ ਹਰੀ ਸਿੰਘ ਤੋਂ ਪੰਡੋਰੀ ਸੁੱਖਾ ਸਿੰਘ ਤੱਕ ਅਤੇ ਦੂਜੀ ਲਿੰਕ ਸੜ੍ਹਕ ਰਿਆੜ ਤੋਂ ਫੂਲੇ ਚੱਕ ਤੱਕ ਬਣਾਈ ਜਾਵੇਗੀ। ਉਨਾਂ ਇਸ ਮੌਕੇ ਅਜਨਾਲਾ ਤੋਂ ਰਮਦਾਸ ਤੱਕ ਬਣ ਰਹੀ ਸੜ੍ਹਕ ਦਾ ਜਾਇਜਾ ਵੀ ਲਿਆ। ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜ੍ਹਕ ਦੇ ਕੰਮ ਨੂੰ ਮਿੱਥੇ ਸਮੇਂ ਅੰਦਰ ਪੂਰਾ ਕੀਤਾ ਜਾਵੇ।ਉਨਾਂ ਕਿਹਾ ਕਿ ਗੁਣਵੱਤਾ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਐਸ.ਡੀ.ਓ. ਮਨਜਿੰਦਰ ਸਿੰਘ ਮੱਤੇਨੰਗਲ, ਐਸ.ਡੀ.ਓ. ਹਰਚਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।