Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਖ਼ਬਰ ਸ਼ੇਅਰ ਕਰੋ
043976
Total views : 148951

ਅੰਮ੍ਰਿਤਸਰ, 24 ਫ਼ਰਵਰੀ- ( ਡਾ. ਮਨਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਨ ਕਰਵਾਇਆ। ਉਨ੍ਹਾਂ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਬਾਣੀ ਅੰਦਰ ਪਰਮਾਤਮਾ ਨਾਲ ਜੁੜਨ ਦਾ ਰਸਤਾ ਦਿਖਾਇਆ। ਉਨ੍ਹਾਂ ਸੰਗਤ ਨੂੰ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਵਿਚ ਢਾਡੀ, ਕਵੀਸ਼ਰ ਜਥਿਆਂ ਵੱਲੋਂ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਚੀਫ ਅਕਾਊਂਟੈਂਟ ਸ. ਮਿਲਖਾ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਬਿਕਰਮਜੀਤ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਤੇ ਸੰਗਤਾਂ ਮੌਜੂਦ ਸਨ।