Total views : 131856
ਜੰਡਿਆਲਾ ਗੁਰੂ , 25 ਫਰਵਰੀ (ਸਿਕੰਦਰ ਮਾਨ) – ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਪਿੰਡ ਬੰਡਾਲਾ ਤੋਂ ਇਕ ਵਿਅਕਤੀ ਨੂੰ ਦੋ ਦਿਨ ਪਹਿਲਾਂ ਅਗਵਾ ਕਰਕੇ ਜੰਡਿਆਲਾ ਗੁਰੂ ਵਿਖੇ ਪਿਸਤੌਲ ਦੀ ਨੋਕ ‘ਤੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਇਕ ਔਰਤ ਸਮੇਤ 7 ਵਿਅਕਤੀਆਂ ਵਿਰੁੱਧ ਕੇਸ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਥਾਣਾ ਜੰਡਿਆਲਾ ਗੁਰੂ ਦੇ ਐਸ. ਐਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ 30 ਬੋਰ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ਅਤੇ ਅਗਵਾ ਕੀਤੇ ਗਏ ਵਿਅਕਤੀ ਨੂੰ ਬਰਾਮਦ ਕਰ ਲਿਆ ਗਿਆ ਹੈ ।
ਥਾਣਾ ਜੰਡਿਆਲਾ ਗੁਰੂ ਦੇ ਐਸ. ਐਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ 2 ਹੋਰ ਵਿਅਕਤੀਆਂ ਨੂੰ ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠ ਖਿਡਾਉਣਾ ਪਿਸਤੌਲ ਅਤੇ ਕਿਰਪਾਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ । ਉਨਾਂ ਦੱਸਿਆ ਕਿ ਫੜੇ ਗਏ ਸਾਰੇ ਦੋਸ਼ੀਆਂ ਦਾ ਪੁਲਿਸ ਰਿਮਾਂਡ ਲੈਣ ਉਪਰੰਤ ਇਨ੍ਹਾਂ ਪਾਸੋਂ ਹੋਰ ਪੁਛਗਿੱਛ ਕੀਤੀ ਜਾਵੇਗੀ।