Total views : 131856
ਚੰਡੀਗੜ੍ਹ, 25 ਫਰਵਰੀ – ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਸ਼ੰਭੂ ਅਤੇ ਖਨੌਰੀ ‘ਚ ਲੱਗੇ ਮੋਰਚੇ ਦਾ 13ਵਾਂ ਦਿਨ ਹੈ | ਅੱਜ ਅਸੀਂ ਦੋਵਾਂ ਸਰਹੱਦਾਂ ‘ਤੇ ਕਾਨਫਰੰਸ ਕਰਾਂਗੇ ਤੇ ਡਬਲਯੂ.ਟੀ.ਓ. ‘ਤੇ ਚਰਚਾ ਹੋਵੇਗੀ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਭਾਰਤ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਰਕਾਰ ਖੇਤੀਬਾੜੀ ਸੈਕਟਰ ਨੂੰ ਡਬਲਯੂ.ਟੀ.ਓ. ‘ਤੇ ਤੋਂ ਬਾਹਰ ਕੱਢੇ। 26 ਫਰਵਰੀ ਦੀ ਦੁਪਹਿਰ ਨੂੰ ਦੋਵਾਂ ਸਰਹੱਦਾਂ ‘ਤੇ 20 ਫੁੱਟ ਤੋਂ ਵੀ ਉੱਚੇ ਪੁਤਲੇ ਫੂਕੇ ਜਾਣਗੇ। 27 ਫਰਵਰੀ ਨੂੰ ਕਿਸਾਨ ਮਜ਼ਦੂਰ ਮੋਰਚਾ, ਐਸ. ਕੇ. ਐਮ. (ਗੈਰ-ਸਿਆਸੀ) ਦੇਸ਼ ਭਰ ਦੇ ਆਪਣੇ ਸਾਰੇ ਆਗੂਆਂ ਦੀ ਮੀਟਿੰਗ ਕਰੇਗਾ। 28 ਫਰਵਰੀ ਨੂੰ ਦੋਵੇਂ ਮੰਚ ਬੈਠ ਕੇ ਚਰਚਾ ਕਰਨਗੇ। ਅਗਲੀ ਕਾਰਵਾਈ 29 ਫਰਵਰੀ ਨੂੰ ਤੈਅ ਕੀਤੀ ਜਾਵੇਗੀ। ਅਸੀਂ ਪ੍ਰਧਾਨ ਮੰਤਰੀ ਮੋਦੀ ਤੋਂ ਮੰਗ ਕਰਦੇ ਹਾਂ ਕਿ ਕਿਸਾਨਾਂ ਨਾਲ ਜੋ ਵੀ ਹੋ ਰਿਹਾ ਹੈ, ਉਸ ‘ਤੇ ਬੋਲਣ।