ਸੰਤ ਨਿਰੰਕਾਰੀ ਮਿਸ਼ਨ ਜੰਡਿਆਲਾ ਗੁਰੂ ਬ੍ਰਾਂਚ ਦੇ ਸੇਵਾਦਾਰਾਂ ਕੀਤੀ ਸਫਾਈ ਦੀ ਸੇਵਾ

ਖ਼ਬਰ ਸ਼ੇਅਰ ਕਰੋ
035638
Total views : 131895

ਪਾਣੀ ਰੱਬ ਦੀ ਦਾਤ ਹੈ , ਅਸੀਂ ਇਸ ਅੰਮ੍ਰਿਤ ਦੀ ਸੰਭਾਲ ਕਰਨੀ ਹੈ-

ਜੰਡਿਆਲਾ ਗੁਰੂ , 26 ਫਰਵਰੀ-(ਸ਼ਿੰਦਾ ਲਾਹੌਰੀਆ)-ਸੰਤ ਨਿਰੰਕਾਰੀ ਮਿਸ਼ਨ ਵੱਲੋਂ ਪ੍ਰੋਜੈਕਟ ਅੰਮ੍ਰਿਤ ਦੇ ਤਹਿਤ ਵੈਰੋਵਾਲ ਰੋਡ ਤੇ ਨਹਿਰ ਦੇ ਪੁਲ ਅਤੇ ਆਲ਼ੇ ਦੁਆਲ਼ੇ ਦੀ ਸਫ਼ਾਈ ਕੀਤੀ ਗਈ, ਜਿਸ ਵਿਚ ਜੰਡਿਆਲਾ ਗੁਰੂ ਦੀ ਬ੍ਰਾਂਚ ਦੇ ਸ਼ਰਧਾਲੂ ਭਰਾਵਾਂ-ਭੈਣਾਂ ਨੇ ਨਿਸ਼ਕਾਮ ਅਤੇ ਨਿਰਸਵਾਰਥ ਸੇਵਾ ਕੀਤੀ।
ਇਸ ਮੌਕੇ ‘ਤੇ ਸ੍ਰੀ ਰਾਕੇਸ਼ ਸੇਠੀ, ਜ਼ੋਨਲ ਇੰਚਾਰਜ, ਸੰਤ ਨਿਰੰਕਾਰੀ ਮੰਡਲ, ਅੰਮ੍ਰਿਤਸਰ 13 ਏ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ ਦੀ ਸਰਪ੍ਰਸਤੀ ਹੇਠ ਯਮੁਨਾ ਨਦੀ ਦੇ ਛੱਤ ਘਾਟ ਵਿਖੇ ‘ ਅੰਮ੍ਰਿਤ ਪ੍ਰੋਜੈਕਟ ‘ ਦੇ ਤਹਿਤ ‘ ਸਵੱਛ ਪਾਣੀ , ਸਵੱਛ ਮਨ ‘ ਪ੍ਰੋਜੈਕਟ ਦੇ ਦੂਜੇ ਪੜਾਅ ਦਾ ਉਦਘਾਟਨ ਸਵੇਰੇ 8.00 ਵਜੇ ਆਈ.ਟੀ.ਓ. , ਦਿੱਲੀ ਤੋਂ ਕੀਤਾ ਗਿਆ। ਬਾਬਾ ਹਰਦੇਵ ਸਿੰਘ ਜੀ ਮਹਾਰਾਜ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਇਹ ਪ੍ਰੋਜੈਕਟ ਪੂਰੇ ਭਾਰਤ ਦੇ 27 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 1533 ਤੋਂ ਵੱਧ ਸਥਾਨਾਂ ‘ਤੇ 11 ਲੱਖ ਤੋਂ ਵੱਧ ਵਲੰਟੀਅਰਾਂ ਦੇ ਸਹਿਯੋਗ ਨਾਲ ਵੱਡੇ ਪੱਧਰ ‘ਤੇ ਆਯੋਜਿਤ ਕੀਤਾ ਗਿਆ। ਬਾਬਾ ਹਰਦੇਵ ਸਿੰਘ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜਿਕ ਵਿੰਗ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੀ ਸਰਪ੍ਰਸਤੀ ਹੇਠ ‘ਪ੍ਰੋਜੈਕਟ ਅੰਮ੍ਰਿਤ ‘ ਦਾ ਆਯੋਜਨ ਕੀਤਾ ਗਿਆ। ਇਸ ਸਾਲ, ਪ੍ਰੋਜੈਕਟ ਨੇ ‘ ਆਓ ਸੰਵਾਰੇ , ਯਮੁਨਾ ਕਿਨਾਰੇ ‘ ਦੇ ਮੂਲ ਸੰਦੇਸ਼ ਰਾਹੀਂ ਜਨ ਜਾਗਰੂਕਤਾ ਦਾ ਰੂਪ ਧਾਰਿਆ। ਇਸ ਮੌਕੇ ਸੰਤ ਨਿਰੰਕਾਰੀ ਮਿਸ਼ਨ ਦੇ ਸਮੂਹ ਅਧਿਕਾਰੀਆਂ, ਪਤਵੰਤੇ ਸੱਜਣਾਂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਵਲੰਟੀਅਰਾਂ ਅਤੇ ਸੇਵਾਦਲ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਦਿੱਲੀ ਯੂਨੀਵਰਸਿਟੀ ਦੇ ਹਜ਼ਾਰਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਨਾਲ-ਨਾਲ ਕਈ ਸੰਸਥਾਵਾਂ ਅਤੇ ਵਾਤਾਵਰਨ ਸੁਰੱਖਿਆ ਨਾਲ ਜੁੜੇ ਕਈ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ।
‘ਪ੍ਰੋਜੈਕਟ ਅੰਮ੍ਰਿਤ’ ਦੇ ਦੂਜੇ ਪੜਾਅ ਦਾ ਉਦਘਾਟਨ ਕਰਦੇ ਹੋਏ ਨਿਰੰਕਾਰੀ ਰਾਜਪਿਤਾ ਰਮਿਤ ਜੀ ਨੇ ਸਤਿਗੁਰੂ ਮਾਤਾ ਜੀ ਤੋਂ ਪਹਿਲਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਬਾਬਾ ਹਰਦੇਵ ਸਿੰਘ ਜੀ ਨੇ ਆਪਣੇ ਜੀਵਨ ਤੋਂ ਸਾਨੂੰ ਇਹੀ ਪ੍ਰੇਰਨਾ ਦਿੱਤੀ ਕਿ ਸੇਵਾ ਦੀ ਭਾਵਨਾ ਨਿਸ਼ਕਾਮ ਰੂਪ ਵਿਚ ਹੋਣੀ ਚਾਹੀਦੀ ਹੈ ਨਾ ਕਿ ਪ੍ਰਸ਼ੰਸਾ ਲਈ। ਸੇਵਾ ਕਰਦੇ ਸਮੇਂ ਸਾਨੂੰ ਇਸ ਦੀ ਕਾਰਗੁਜ਼ਾਰੀ ਬਾਰੇ ਸ਼ੋਰ ਪਾਉਣ ਦੀ ਬਜਾਏ ਇਸ ਦੀ ਮੂਲ ਭਾਵਨਾ ‘ਤੇ ਕੇਂਦਰਿਤ ਰਹਿਣਾ ਚਾਹੀਦਾ ਹੈ।
ਇਸ ਮੌਕੇ ਸਤਿਗੁਰੂ ਮਾਤਾ ਜੀ ਪ੍ਰੋਜੈਕਟ ਅੰਮ੍ਰਿਤ ਨੇ ਕਿਹਾ ਕਿ ਪਾਣੀ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ ਅਤੇ ਇਹ ਅੰਮ੍ਰਿਤ ਦੀ ਤਰ੍ਹਾਂ ਹੈ। ਪਾਣੀ ਸਾਡੇ ਜੀਵਨ ਦਾ ਮੂਲ ਆਧਾਰ ਹੈ। ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਸ ਸਾਫ਼-ਸੁਥਰੀ ਅਤੇ ਸੁੰਦਰ ਰਚਨਾ ਦੀ ਸੰਭਾਲ ਕਰੀਏ ਜੋ ਸਾਨੂੰ ਪਰਮਾਤਮਾ ਨੇ ਦਿੱਤੀ ਹੈ। ਮਨੁੱਖੀ ਰੂਪ ਵਿੱਚ ਅਸੀਂ ਹੀ ਇਸ ਅਨਮੋਲ ਸੰਸਾਧਨ ਦੀ ਦੁਰਵਰਤੋਂ ਕਰਕੇ ਇਸਨੂੰ ਪ੍ਰਦੂਸ਼ਿਤ ਕੀਤਾ ਹੈ।
ਪ੍ਰੋਗਰਾਮ ਦੀ ਸਮਾਪਤੀ ‘ਤੇ ਹਾਜ਼ਰ ਮਹਿਮਾਨਾਂ ਨੇ ਮਿਸ਼ਨ ਦੀ ਭਰਪੂਰ ਪ੍ਰਸ਼ੰਸਾ ਕਰਦਿਆ ਨਿਰੰਕਾਰੀ ਸਤਿਗੁਰੂ ਮਾਤਾ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਮਿਸ਼ਨ ਨੇ ਨਿਸ਼ਚਿਤ ਤੌਰ ‘ਤੇ ਪਾਣੀ ਦੀ ਸੰਭਾਲ ਅਤੇ ਜਲ ਸਵੱਛਤਾ ਦੇ ਇਸ ਕਲਿਆਣਕਾਰੀ ਪ੍ਰੋਜੈਕਟ ਰਾਹੀਂ ਕੁਦਰਤ ਦੀ ਸੰਭਾਲ ਲਈ ਇੱਕ ਮਹੱਤਵਪੂਰਨ ਕਦਮ ਉਠਾਇਆ ਹੈ।
ਇਸ ਮੌਕੇ ਸ੍ਰੀ ਅਵਤਾਰ ਸਿੰਘ ਸੰਯੋਜਕ,ਪਰਮਜੀਤ ਕੁਮਾਰ ਸੰਚਾਲਕ ਅਤੇ ਹੋਰ ਅਧਿਕਾਰੀ ਮੌਜੂਦ ਸਨ।